ਜੀ ਜੀ ਐੱਨ ਖ਼ਾਲਸਾ ਕਾਲਿਜ ਲੁਧਿਆਣਾ ਵਿਖੇ ਲੋਕ ਅਰਪਨ
ਲੁਧਿਆਣਾ : ਸਰੀ (ਕੈਨੇਡਾ) ਵੱਸਦੇ ਪੰਜਾਬੀ ਨਾਵਲਕਾਰ ਜਰਨੈਲ ਸਿੰਘ ਸੇਖਾ ਅਭਿਨੰਦਨ ਗਰੰਥ ਜੀ. ਜੀ. ਐੱਨ. ਖਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵਿਖੇ ਡਾ: ਐੱਸ ਪੀ ਸਿੰਘ ਸਾਬਕਾ ਵੀ ਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ , ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਗਿੱਲ, ਪੰਜਾਬੀ ਨਾਵਲ ਅਕਾਡਮੀ ਦੇ ਪ੍ਰਧਾਨ ਕਰਮਜੀਤ ਸਿੰਘ ਔਜਲਾ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ: ਸਰਬਜੀਤ ਸਿੰਘ ਵੱਲੋਂ ਲੋਕ ਅਰਪਨ ਕੀਤਾ ਗਿਆ।

