Breaking News
Home / ਦੁਨੀਆ / ਅਮਰੀਕੀ ਸਿੱਖਾਂ ਨੇ ਕਰਤਾਰਪੁਰ ਲਾਂਘੇ ਸਬੰਧੀ ਭਾਰਤੀ ਰਾਜਦੂਤ ਨੂੰ ਦਿੱਤਾ ਯਾਦ ਪੱਤਰ

ਅਮਰੀਕੀ ਸਿੱਖਾਂ ਨੇ ਕਰਤਾਰਪੁਰ ਲਾਂਘੇ ਸਬੰਧੀ ਭਾਰਤੀ ਰਾਜਦੂਤ ਨੂੰ ਦਿੱਤਾ ਯਾਦ ਪੱਤਰ

ਵਾਸ਼ਿੰਗਟਨ : ਅਮਰੀਕਾ ਰਹਿੰਦੇ ਸਿੱਖਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਏ ਕਿ ਪੁਲਵਾਮਾ ਦਹਿਸ਼ਤੀ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ ਵਿਚ ਆਈ ਤਲਖੀ ਨਾਲ ਕਰਤਾਰਪੁਰ ਲਾਂਘੇ ਦਾ ਕੰਮ ਅਸਰਅੰਦਾਜ਼ ਨਾ ਹੋਵੇ। ਮੁਲਕ ਦੇ ਵੱਖ-ਵੱਖ ਹਿੱਸਿਆਂ ਤੋਂ ਇਕੱਤਰ ਹੋਏ ਉੱਘੇ ਸਿੱਖ-ਅਮਰੀਕੀਆਂ ਦੇ ਇਕ ਵਫ਼ਦ ਨੇ ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਅੰਬੈਸੀ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਯਾਦ-ਪੱਤਰ ਦਿੱਤਾ। ਕੈਲੀਫੋਰਨੀਆ ਆਧਾਰਿਤ ਯੂਨਾਈਟਿਡ ਸਿੱਖ ਮਿਸ਼ਨ ਦੇ ਬੈਨਰ ਹੇਠ ਇਕੱਤਰ ਸਿੱਖਾਂ ਦੇ ਇਸ ਵਫ਼ਦ ਨੇ ਦੋ ਸੈਨੇਟਰਾਂ ਤੇ ਕਾਂਗਰਸਮੈਨ ਗਰੈੱਗ ਪੈਂਸ (ਜੋ ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਦੇ ਵੱਡੇ ਭਰਾ ਹਨ) ਸਮੇਤ ਦਰਜਨ ਦੇ ਕਰੀਬ ਕਾਨੂੰਨਘਾੜਿਆਂ ਨਾਲ ਵੀ ਮੁਲਾਕਾਤ ਕੀਤੀ। ਵਫ਼ਦ ਨੇ ਕਾਨੂੰਨਘਾੜਿਆਂ ਨੂੰ ਅਪੀਲ ਕੀਤੀ ਕਿ ਉਹ ਖਿੱਤੇ ਵਿੱਚ ਅਮਨ ਯਕੀਨੀ ਬਣਾਉਣ ਲਈ ਅਮਰੀਕਾ ਅਹਿਮ ਭੂਮਿਕਾ ਨਿਭਾਏ। ਭਾਰਤੀ ਅੰਬੈਸੀ ਨੂੰ ਯਾਦ-ਪੱਤਰ ਦੇਣ ਵਾਲੇ ਸਿੱਖ ਵਫ਼ਦ ਵਿੱਚ ਜਿਨ੍ਹਾਂ ਜਥੇਬੰਦੀਆਂ ਦੇ ਆਗੂ ਸ਼ਾਮਲ ਸਨ, ਉਨ੍ਹਾਂ ਵਿੱਚ ਇੰਡਿਆਨਾ ਤੋਂ ਸਿੱਖਜ਼ਪੀਏਸੀ, ਓਰੇਗਨ ਦੀ ਗਦਰ ਮੈਮੋਰੀਅਲ ਫਾਊਂਡੇਸ਼ਨ, ਵਰਜੀਨੀਆ ਦੀ ਸਿੱਖ ਸੇਵਾ, ਇਲੀਨੌਇਸ ਦੀ ਸਿੱਖ ਰਿਲੀਜੀਅਸ ਸੁਸਾਇਟੀ, ਨਿਊ ਜਰਸੀ ਦੀ ਲੈਟਸ ਸ਼ੇਅਰ ਏ ਮੀਲ ਤੇ ਵੱਖ- ਵੱਖ ਗੁਰਦੁਆਰਿਆਂ ਦੇ ਮੈਂਬਰ ਸ਼ਾਮਲ ਸਨ।

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …