ਡਾ. ਮਨਮੋਹਨ ਸਿੰਘ ਵਲੋਂ ਅੰਮ੍ਰਿਤਸਰ ਤੋਂ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਕੈਪਟਨ ਨੇ ਕੀਤਾ ਖ਼ਾਰਜ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿਚ ਕਾਂਗਰਸ ਦਾ ਆਮ ਆਦਮੀ ਪਾਰਟੀ ਅਤੇ ਹੋਰ ਕਿਸੇ ਨਾਲ ਕੋਈ ਗਠਜੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਇਕੱਲਿਆਂ ਆਪਣੇ ਦਮ ‘ਤੇ ਲੋਕ ਸਭਾ ਚੋਣਾਂ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਖ਼ਾਰਜ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਉਮੀਦਵਾਰ ਨਹੀਂ ਹਨ ਅਤੇ ਉਨ੍ਹਾਂ ਨੇ ਸਾਨੂੰ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਉਨ੍ਹਾਂ ਦੀ ਚੋਣ ਲੜਨ ਵਿਚ ਕੋਈ ਰੁਚੀ ਨਹੀਂ ਹੈ।
ਪੰਜਾਬ ‘ਚ 5 ਕਾਂਗਰਸੀ ਉਮੀਦਵਾਰਾਂ ‘ਤੇ ਬਣੀ ਸਹਿਮਤੀ : ਲੋਕ ਸਭਾ ਚੋਣਾਂ ਸਬੰਧੀ ਕਾਂਗਰਸ ਵਲੋਂ ਉਮੀਦਵਾਰਾਂ ਦੀ ਚੋਣ ਕਰਨ ਦਾ ਪਹਿਲਾ ਪੜਾਅ ਪੂਰਾ ਕਰਨ ਦੀ ਕਨਸੋਅ ਮਿਲੀ ਹੈ, ਜਿਸ ਵਿਚ ਮੌਜੂਦਾ ਤਿੰਨ ਲੋਕ ਸਭਾ ਮੈਂਬਰਾਂ ਸਮੇਤ ਪੰਜ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਬਾਰੇ ਸਹਿਮਤੀ ਬਣ ਗਈ ਹੈ। ਜਾਣਕਾਰੀ ਅਨੁਸਾਰ ਪਟਿਆਲੇ ਤੋਂ ਸਾਬਕਾ ਐਮਪੀ ਪਰਨੀਤ ਕੌਰ, ਲੁਧਿਆਣਾ ਤੋਂ ਐਮਪੀ ਰਵਨੀਤ ਬਿੱਟੂ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ, ਗੁਰਦਾਸਪੁਰ ਤੋਂ ਸੁਨੀਲ ਜਾਖੜ ਤੇ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਦੇ ਨਾਂ ‘ਤੇ ਸਹਿਮਤੀ ਬਣ ਗਈ ਹੈ। ਜਦੋਂ ਕਿ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਦੀ ਟਿਕਟ ਨੂੰ ਲੈ ਕੇ ਪਾਰਟੀ ਦੁਚਿੱਤੀ ਵਿਚ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …