21.8 C
Toronto
Thursday, September 10, 2026
spot_img
Homeਪੰਜਾਬਭਗਵੰਤ ਮਾਨ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ

ਭਗਵੰਤ ਮਾਨ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ

ਭਗਵੰਤ ਮਾਨ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀਦੋ ਪਿੰਡਾਂ ਵਿਚ ਸਰਕਾਰੀ ਥਾਵਾਂ ‘ਤੇ ਕੀਤੀਆਂ ਸਨ ਨੁੱਕੜ ਬੈਠਕਾਂ
ਮੋਗਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹਰ ਪਾਰਟੀ ਆਪਣੇ ਵੋਟਰਾਂ ਨੂੰ ਲੁਭਾਉਣ ਲਈ ਨੁੱਕੜ ਮੀਟਿੰਗਾਂ ਅਤੇ ਰੈਲੀਆਂ ਕਰ ਰਹੀ ਹੈ। ਇਸੇ ਨੂੰ ਲੈ ਕੇ ਪਿਛਲੇ ਦਿਨੀਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਮੋਗਾ ਜ਼ਿਲ੍ਹੇ ਦੇ ਛੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ। ਇਸ ਦੌਰਾਨ ਮਾਨ ਵਲੋਂ ਜ਼ਿਲ੍ਹੇ ਦੇ ਦੋ ਪਿੰਡਾਂ ਵਿਚ ਸਰਕਾਰੀ ਥਾਵਾਂ ‘ਤੇ ਨੁੱਕੜ ਬੈਠਕਾਂ ਵੀ ਕਰ ਦਿੱਤੀਆਂ। ਇਸ ਨੂੰ ਲੈ ਕੇ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ‘ਆਪ’ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਪੂਰੇ ਦੇਸ਼ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਇਸ ਦੌਰਾਨ ਕੋਈ ਵੀ ਚੋਣ ਬੈਠਕ ਜਾਂ ਰੈਲੀ ਸਰਕਾਰੀ ਥਾਂ ‘ਤੇ ਨਹੀਂ ਕੀਤੀ ਜਾ ਸਕਦੀ।

RELATED ARTICLES
POPULAR POSTS