ਨਵੀਂ ਦਿੱਲੀ/ਬਿਊਰੋ ਨਿਊਜ਼
ਫਰਾਂਸ ਸਰਕਾਰ ਨੇ ਜੈਸ਼-ਏ-ਮੁਹੰਮਦ ਦੇ ਸਰਗਣੇ ਮਸੂਦ ਅਜ਼ਹਰ ਦੀਆਂ ਜਾਇਦਾਦਾਂ ਜਬਤ ਕਰਨ ਦਾ ਫੈਸਲਾ ਲੈ ਲਿਆ ਹੈ। ਜੈਸ਼ ਖਿਲਾਫ ਫਰਾਂਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਫਰਾਂਸ, ਅਮਰੀਕਾ ਅਤੇ ਬ੍ਰਿਟੇਨ ਨੇ ਸੰਯੁਕਤ ਰਾਸ਼ਟਰ ਪਰੀਸ਼ਦ ਵਿਚ ਮਸੂਦ ਨੂੰ ਖਤਰਨਾਕ ਅੱਤਵਾਦੀ ਐਲਾਨਣ ਲਈ ਮਤਾ ਪੇਸ਼ ਕੀਤਾ ਸੀ, ਪਰ ਚੀਨ ਨੇ ਇਸ ਵਿਚ ਅੜਿੱਕਾ ਪਾ ਦਿੱਤਾ ਸੀ। ਮਸੂਦ ਅਜ਼ਹਰ ਇਸ ਮੌਕੇ ਪਾਕਿਸਤਾਨ ਵਿਚ ਹੈ ਅਤੇ ਲੰਘੀ 14 ਫਰਵਰੀ ਨੂੰ ਪੁਲਵਾਮਾ ਵਿਚ ਹੋਏ ਫਿਦਾਈਨ ਹਮਲੇ ਦਾ ਦੋਸ਼ੀ ਹੈ। ਕਿਉਂਕਿ ਇਸ ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ। ਉਧਰ ਦੂਜੇ ਪਾਸੇ ਭਾਰਤ ਨੇ ਵੀ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਮਸੂਦ ਅਜ਼ਹਰ ਨੂੰ ਭਾਰਤ ਹਵਾਲੇ ਕਰੇ।
Check Also
ਇੰਡੀਅਨ ਪ੍ਰੀਮੀਅਰ ਲੀਗ ਦਾ ਮੌਜੂਦਾ ਐਡੀਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ
ਭਾਰਤ ਤੇ ਪਾਕਿ ਵਿਚਾਲੇ ਚੱਲ ਰਹੇ ਟਕਰਾਅ ਦੌਰਾਨ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ …