15 C
Toronto
Monday, March 9, 2026
spot_img
Homeਭਾਰਤਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਕੀਤੀ ਸ਼ਿਕਾਇਤ

ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਦੀ ਤਸਵੀਰ ਵਾਲੇ ਲੱਗੇ ਹੋਰਡਿੰਗਾਂ ਨੂੰ ਹਟਾਉਣ ਦੀ ਕੀਤੀ ਗਈ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਨੇ ਚੋਣ ਕਮਿਸ਼ਨ ਕੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਿਕਾਇਤ ਕੀਤੀ ਹੈ। ਅੱਜ ਕਾਂਗਰਸ ਪਾਰਟੀ ਦਾ ਇਕ ਵਫਦ ਚੋਣ ਕਮਿਸ਼ਨ ਕੋਲ ਪਹੁੰਚਿਆ। ਵਫਦ ਨੇ ਮੰਗ ਕੀਤੀ ਕਿ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਪੈਟਰੋਲ ਪੰਪਾਂ ‘ਤੇ ਲੱਗੇ ਪ੍ਰਧਾਨ ਮੰਤਰੀ ਦੇ ਇਸ਼ਤਿਹਾਰਾਂ ਵਾਲੇ ਹੋਰਡਿੰਗਾਂ ਨੂੰ ਫੌਰੀ ਤੌਰ ‘ਤੇ ਹਟਾਇਆ ਜਾਣਾ ਚਾਹੀਦਾ ਹੈ। ਵਫਦ ਨੇ ਇਨ੍ਹਾਂ ਹੋਰਡਿੰਗਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਿਆ। ਕਾਂਗਰਸ ਪਾਰਟੀ ਦੇ ਬੁਲਾਰੇ ਆਰ.ਪੀ.ਐਨ. ਸਿੰਘ ਨੇ ਦੱਸਿਆ ਕਿ ਅਸੀਂ 10 ਮਾਰਚ ਨੂੰ ਇਕ ਰਿਪੋਰਟ ਚੋਣ ਕਮਿਸ਼ਨ ਨੂੰ ਦਿੱਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਵੀ ਭਾਜਪਾ ਵਾਲੇ ਪ੍ਰਧਾਨ ਮੰਤਰੀ ਦੀਆਂ ਤਸਵੀਰਾਂ ਵਾਲੇ ਹੋਰਡਿੰਗ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਨਿਰਪੱਖ ਚੋਣਾਂ ਕਰਵਾਉਣ ਦਾ ਭਰੋਸਾ ਦੇਵੇ।

RELATED ARTICLES
POPULAR POSTS