ਅਗਲੀ ਸੁਣਵਾਈ ਹੁਣ 25 ਮਾਰਚ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਨੂੰ ਟਾਲ ਦਿੱਤਾ ਹੈ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਹੁਣ 25 ਮਾਰਚ ਤੱਕ ਅੱਗੇ ਪੈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਵਿਚ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।
Check Also
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਮੰਤਰੀ ਵਿਜੈ ਸ਼ਾਹ ਦੀ ਕੀਤੀ ਖਿਚਾਈ
ਕਿਹਾ : ਤੁਸੀਂ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਲ ਸੋਫੀਆ ਕੁਰੈਸ਼ੀ ਬਾਰੇ …