ਨਰਿੰਦਰ ਮੋਦੀ ਲਈ ਕਰਨਗੇ ਪ੍ਰਚਾਰ
ਲੁਧਿਆਣਾ/ਬਿਊਰੋ ਨਿਊਜ਼
ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿਚ ਹਰਿੰਦਰ ਸਿੰਘ ਖਾਲਸਾ ਨੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਚੋਣ ਜਿੱਤੀ ਸੀ। ‘ਆਪ’ ਨਾਲ ਰਿਸ਼ਤਿਆਂ ‘ਚ ਆਈ ਦਰਾਰ ਤੋਂ ਬਾਅਦ ਪਾਰਟੀ ਨੇ ਖਾਲਸਾ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਦੀਆਂ ਭਾਜਪਾ ਨਾਲ ਨਜ਼ਦੀਕੀਆਂ ਵਧ ਗਈਆਂ ਸਨ। ਪਿਛਲੇ ਦਿਨ ਚਰਚਾ ਸੀ ਕਿ ਭਾਜਪਾ ਪੰਜਾਬ ਵਿਚ ਆਪਣੇ ਹਿੱਸੇ ਵਾਲੀਆਂ ਤਿੰਨ ਸੀਟਾਂ ਵਿਚੋਂ ਕਿਸੇ ਇਕ ਤੋਂ ਖਾਲਸਾ ਨੂੰ ਚੋਣ ਲੜਾ ਸਕਦੀ ਹੈ। ਇਸ ਦੇ ਚੱਲਦਿਆਂ ਹਰਿੰਦਰ ਖਾਲਸਾ ਨੇ ਅੱਜ ਸਪੱਸ਼ਟ ਕਰ ਦਿੱਤਾ ਕਿ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਖਾਲਸਾ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਉਮਰ 72 ਸਾਲ ਹੋ ਚੁੱਕੀ ਹੈ ਅਤੇ ਉਹ ਹੁਣ ਆਪਣਾ ਸਮਾਂ ਪਰਿਵਾਰ ਨਾਲ ਬਤੀਤ ਕਰਨਗੇ। ਹਰਿੰਦਰ ਖਾਲਸਾ ਨੇ ਏਨਾ ਜ਼ਰੂਰ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀ ਡੱਟ ਕੇ ਹਮਾਇਤ ਕਰਨਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿਚ ਪ੍ਰਚਾਰ ਕਰਨਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …