ਜਾਂਚ ਟੀਮ ਨੇ ਯੂਨੀਵਰਸਿਟੀ ਤੋਂ ਜਾਣਕਾਰੀ ਇਕੱਠੀ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਘਿਰੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਕੁਝ ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ ਰਿਹਾਅ ਹੋ ਗਏ, ਪਰ ਉਨ੍ਹਾਂ ਦੀਆਂ ਮੁਸ਼ਕਲਾਂ ਹੁਣ ਹੋਰ ਵਧਣ ਵਾਲੀਆਂ ਹਨ। ਉਮਰਾਨੰਗਲ ਦਾ ਹੁਣ ਨਵਾਂ ਵਿਵਾਦ ਵਿੱਦਿਅਕ ਯੋਗਤਾ ਨੂੰ ਲੈ ਕੇ ਸਾਹਮਣੇ ਆ ਰਿਹਾ ਹੈ, ਉਹ ਇਹ ਹੈ ਕਿ ਉਸ ਨੇ ਆਪਣੀ ਕਾਨੂੰਨੀ ਪੜ੍ਹਾਈ ਵਿਚਾਲੇ ਹੀ ਛੱਡ ਦਿੱਤੀ ਸੀ। ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਉਮਰਾਨੰਗਲ ਦੀ ਵਿਦਿਅਕ ਯੋਗਤਾ ਤੇ ਉਸਦੇ ਪੁਰਾਣੇ ਰਿਕਾਰਡ ਦੀ ਘੋਖ ਕਰਨੀ ਸ਼ੁਰੂ ਕਰ ਦਿੱਤੀ ਹੈ। ਉਮਰਾਨੰਗਲ ਦੇ ਵਿੱਦਿਅਕ ਦਸਤਾਵੇਜ਼ਾਂ ਵਿਚ. ਖਾਮੀਆਂ ਹਨ। ਇਹ ਮਾਮਲਾ ਪੰਜਾਬ ਦੇ ਗ੍ਰਹਿ ਵਿਭਾਗ ਦੇ ਧਿਆਨ ਵਿੱਚ ਸੀ ਪਰ ਉਮਰਾਨੰਗਲ ਦੀ ਸਿਆਸੀ ਪਹੁੰਚ ਕਾਰਨ ਪਿਛਲੇ ਕਰੀਬ 15 ਸਾਲਾਂ ਤੋਂ ਇਨ੍ਹਾਂ ਖਾਮੀਆਂ ‘ਤੇ ਪਰਦਾ ਪਾਇਆ ਹੋਇਆ ਸੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਪ੍ਰੋ. ਮਨਜੀਤ ਸਿੰਘ ਨੇ ਦੱਸਿਆ ਕਿ ਉਮਰਾਨੰਗਲ ਦੀ ਵਿੱਦਿਅਕ ਯੋਗਤਾ ਸਬੰਧੀ ਜਾਂਚ ਟੀਮ ਨੇ ਯੂਨੀਵਰਸਿਟੀ ਤੋਂ ਜੋ ਜਾਣਕਾਰੀ ਮੰਗੀ ਸੀ, ਉਹ ਮੁਹੱਈਆ ਕਰਵਾ ਦਿੱਤੀ ਗਈ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …