-0.5 C
Toronto
Saturday, February 28, 2026
spot_img
Homeਭਾਰਤਨਾਮਜ਼ਦਗੀਆਂ 25 ਮਾਰਚ ਤੱਕ ਭਰੀਆਂ ਜਾਣਗੀਆਂ

ਨਾਮਜ਼ਦਗੀਆਂ 25 ਮਾਰਚ ਤੱਕ ਭਰੀਆਂ ਜਾਣਗੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ ਵਿਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਦਸਤਖ਼ਤਾਂ ਵਾਲੀ ਨੋਟੀਫ਼ਿਕੇਸ਼ਨ ਜਾਰੀ ਕੀਤੀ। ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਹੜੀ ਕਿ 25 ਮਾਰਚ ਤੱਕ ਚੱਲੇਗੀ। ਨਾਮਜ਼ਦਗੀ ਵਾਪਸ ਲੈਣ ਦੀ ਅੰਤਿਮ ਤਰੀਕ 28 ਮਾਰਚ ਹੋਵੇਗੀ। ਜ਼ਿਕਰਯੋਗ ਹੈ ਪੰਜਾਬ ਵਿਚ ਲੋਕ ਸਭਾ ਲਈ ਸੱਤਵੇਂ ਪੜਾਅ ਤਹਿਤ 19 ਮਈ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 23 ਮਈ ਨੂੰ ਆਉਣੇ ਹਨ।

RELATED ARTICLES
POPULAR POSTS