5.2 C
Toronto
Tuesday, February 17, 2026
spot_img
Homeਪੰਜਾਬਪਰਮਰਾਜ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਨੋਟਿਸ

ਪਰਮਰਾਜ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਨੋਟਿਸ

ਉਮਰਾਨੰਗਲ ਨੂੰ ਰਾਹਤ ਦਿੱਤੇ ਜਾਣ ਖਿਲਾਫ ਪੰਜਾਬ ਸਰਕਾਰ ਫਿਰ ਪਹੁੰਚੀ ਅਦਾਲਤ
ਚੰਡੀਗੜ੍ਹ/ਬਿਊਰੋ ਨਿਊਜ਼
ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿਚ ਘਿਰੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਮਰਾਨੰਗਲ ਦੀ ਬਲੈਂਕਟ ਬੇਲ ਸਬੰਧੀ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ। ਜਿਸ ‘ਤੇ ਅਦਾਲਤ ਨੇ ਉਮਰਾਨੰਗਲ ਨੂੰ 25 ਮਾਰਚ ਲਈ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਕੋਈ ਵੀ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਦੇ ਹੁਕਮ ਦਿੱਤੇ ਸਨ। ਅਦਾਲਤ ਦੇ ਇਨ੍ਹਾਂ ਹੁਕਮਾਂ ਖਿਲਾਫ ਪੰਜਾਬ ਸਰਕਾਰ ਨੇ ਰਿਕਾਰਡਿੰਗ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹਾਈਕੋਰਟ ਨੇ ਉਮਰਾਨੰਗਲ ਨੂੰ ਰਾਹਤ ਦਿੱਤੇ ਜਾਣ ਤੋਂ ਪਹਿਲਾਂ ਉਸਦਾ ਪੱਖ ਨਹੀਂ ਸੁਣਿਆ ਅਤੇ ਅਜਿਹੇ ਵਿਚ ਸਰਕਾਰ ਦਾ ਪੱਖ ਸੁਣਿਆ ਜਾਣਾ ਬੇਹੱਦ ਜ਼ਰੂਰੀ ਹੈ। ਸਰਕਾਰ ਨੇ ਇਨ੍ਹਾਂ ਹੁਕਮਾਂ ‘ਤੇ ਪੁਨਰ ਵਿਚਾਰ ਕੀਤੇ ਜਾਣ ਦੀ ਮੰਗ ਅਦਾਲਤ ਨੂੰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਮਰਾਨੰਗਲ ਨੂੰ ਨੋਟਿਸ ਜਾਰੀ ਕੀਤਾ ਹੈ।

RELATED ARTICLES
POPULAR POSTS