Breaking News
Home / ਪੰਜਾਬ / ਅਕਾਲੀ ਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਦਿੱਤੀ ਟਿਕਟ

ਅਕਾਲੀ ਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਦਿੱਤੀ ਟਿਕਟ

ਪਰਮਿੰਦਰ ਢੀਂਡਸਾ ਦਾ ਸੰਗਰੂਰ ਤੋਂ ਚੋਣ ਲੜਨਾ ਲਗਭਗ ਤੈਅ
ਡੈਮੋਕਰੇਟਿਕ ਅਲਾਇੰਸ ਵਲੋਂ ਖਹਿਰਾ ਬਠਿੰਡਾ ਤੋਂ ਲੜਨਗੇ ਚੋਣ
ਜਲੰਧਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿਚ ਕੀਤਾ। ਇਸ ਤੋਂ ਬਾਅਦ ਅੱਜ ਚਰਨਜੀਤ ਸਿੰਘ ਅਟਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।ઠਇਸ ਮੌਕੇ ਐਸਜੀਪੀਸੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ ਗਿਆ। ਇਸ ਦੌਰਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਵਲੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਣ ਦਿੱਤੀ ਜਾਣੀ ਲਗਭਗ ਤੈਅ ਹੈ, ਜਿਸ ਦਾ ਐਲਾਨ ਛੇਤੀ ਹੀ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਡੈਮੋਕਰੇਟਿਕ ਅਲਾਇੰਸ ਵਲੋਂ ਸੁਖਪਾਲ ਸਿੰਘ ਖਹਿਰਾ ਨੇ ਬਠਿੰਡਾ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਭਾਵੇਂ ਕਿੱਤਿਓਂ ਵੀ ਚੋਣ ਲੜਨ, ਪਰ ਉਹ ਬਠਿੰਡਾ ਤੋਂ ਹੀ ਚੋਣ ਲੜਨਗੇ। ਇਹ ਵੀ ਜਾਣਕਾਰੀ ਮਿਲੀ ਹੈ ਹਰਸਿਮਰਤ ਕੌਰ ਬਾਦਲ ਜੇਕਰ ਫਿਰੋਜ਼ਪੁਰ ਤੋਂ ਚੋਣ ਲੜਦੇ ਹਨ ਤਾਂ ਸਿਮਰਜੀਤ ਬੈਂਸ ਉਨ੍ਹਾਂ ਖਿਲਾਫ ਚੋਣ ਲੜ ਸਕਦੇ ਹਨ।

Check Also

ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ

11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …