ਪਾਕਿਸਤਾਨ ਦਾ ਕਹਿਣਾ – 31 ਅਗਸਤ ਤੱਕ ਮੁਕੰਮਲ ਕਰਾਂਗੇ ਲਾਂਘੇ ਦੀ ਉਸਾਰੀ ਦਾ ਕੰਮ
ਗੁਰਦਾਸਪੁਰ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਕੌਰੀਡੌਰ ਬਣਾਉਣ ਲਈ ਕੇਂਦਰ ਸਰਕਾਰ ਨੇ ਅਧਿਕਾਰਤ ਤੌਰ ‘ਤੇ ਸ਼ੁਰੂਆਤ ਕਰ ਦਿੱਤੀ ਹੈ। ਯਾਤਰੀ ਟਰਮੀਨਲ ਦੇ ਪਹਿਲੇ ਪੜਾਅ ਦੀ ਉਸਾਰੀ ਲਈ ਸਰਕਾਰ ਨੇ ਜ਼ਮੀਨ ਐਕੁਆਇਰ ਕਰਨੀ ਸ਼ੁਰੂ ਕਰ ਦਿੱਤੀ। ਪਹਿਲੇ ਪੜਾਅ ਵਿੱਚ 50 ਏਕੜ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਟਰਮੀਨਲ ਬਣਾਉਣ ਲਈ ਐਕੁਆਇਰ ਕੀਤੀ ਜ਼ਮੀਨ ਦੇ ਮਾਲਕ ਕਿਸਾਨ ਲੱਖਾ ਸਿੰਘ ਨੇ ਕਿਹਾ ਕਿ ਸਭ ਤੋਂ ਵੱਧ ਉਸ ਦੀ ਤਕਰੀਬਨ 16 ਏਕੜ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ। ਕਿਸਾਨ ਨੇ ਕਰਤਾਰਪੁਰ ਸਾਹਿਬ ਗਲਿਆਰੇ ਲਈ ਜ਼ਮੀਨ ਛੱਡਣ ‘ਤੇ ਖ਼ੁਦ ਨੂੰ ਖ਼ੁਸ਼ਕਿਸਮਤ ਵੀ ਸਮਝਿਆ।
ਉਧਰ ਦੂਜੇ ਪਾਸੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀ ਇਕ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਉਸਾਰੀ ਦੇ ਸਾਰੇ ਕੰਮ 31 ਅਗਸਤ ਤੱਕ ਮੁਕੰਮਲ ਕਰ ਲਏ ਜਾਣਗੇ ਤਾਂ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸੰਗਤ ਬਿਨਾ ਕਿਸੇ ਰੁਕਾਵਟ ਜਾਂ ਸਮੱਸਿਆ ਦੇ ਗੁਰਦੁਆਰਾ ਸਾਹਿਬ ਪਹੁੰਚ ਕੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …