ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਮਨਜੀਤ ਸਿੰਘ ਜੀ.ਕੇ. ਨੇ ਪ੍ਰਧਾਨਗੀ ਤੋਂ ਦੇ ਦਿੱਤਾ ਸੀ ਅਸਤੀਫਾ
ਅੰਮ੍ਰਿਤਸਰ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਪੂਰੀ ਟੀਮ ਨਾਲ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਥੋਂ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ। ਇਸ ਤੋਂ ਪਹਿਲਾਂ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਵਿਚ 6 ਸਾਲ ਜਨਰਲ ਸਕੱਤਰ ਵੀ ਰਹੇ ਹਨ। ਇਸ ਮੌਕੇ ਐਸ.ਜੀ.ਪੀ.ਸੀ. ਵਲੋਂ ਸਿਰਸਾ ਤੇ ਉਨ੍ਹਾਂ ਦੀ ਟੀਮ ਦਾ ਸਨਮਾਨ ਕੀਤਾ ਗਿਆ। ਸਿਰਸਾ ਨੇ ਕਿਹਾ ਕਿ ਉਹ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਹੀ ਗੁਰਧਾਮਾਂ ਦੀ ਸੇਵਾ ਕਰਨਗੇ ਅਤੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੇ ਯਤਨ ਕਰਨਗੇ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਮਨਜੀਤ ਸਿੰਘ ਜੀ.ਕੇ. ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨ ਬਣਾਇਆ ਗਿਆ ਹੈ।
Home / ਪੰਜਾਬ / ਦਿੱਲੀ ਗੁਰਦੁਆਰਾ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਨਜਿੰਦਰ ਸਿਰਸਾ ਪੂਰੀ ਟੀਮ ਸਮੇਤ ਹਰਿਮੰਦਰ ਸਾਹਿਬ ਹੋਏ ਨਤਮਸਤਕ
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …