ਪੁਲਿਸ ਨੇ ਹਵਾਲਾਤੀ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੱਟੀ ਅਦਾਲਤ ਵਿਚ ਪੇਸ਼ੀ ਭੁਗਤਣ ਪਹੁੰਚਿਆ ਇੱਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬਿਕਰਮਜੀਤ ਸਿੰਘ ਵਾਸੀ ਸੁਰ ਸਿੰਘ ਥਾਣਾ ਭਿੱਖੀਵਿੰਡ, ਇੱਕ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਇੱਕ ਸਾਲ ਤੋਂ ਬੰਦ ਸੀ। ਅੱਜ ਜਦੋਂ ਪੁਲਿਸ ਪਾਰਟੀ ਵਲੋਂ ਹਵਾਲਾਤੀ ਨੂੰ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਲਿਆਂਦਾ ਗਿਆ ਤਾਂ ਉਹ ਚਕਮਾ ਦੇ ਕੇ ਫ਼ਰਾਰ ਹੋ ਗਿਆ। ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਪੇਸ਼ੀ ਸਮੇਂ ਆਏ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …