Breaking News
Home / ਪੰਜਾਬ / ਅਕਾਲੀ-ਭਾਜਪਾ ਸਰਕਾਰ ਵੇਲੇ ਦਰਜ ਹੋਏ ਝੂਠੇ ਕੇਸਾਂ ਸਬੰਧੀ 14ਵੀਂ ਰਿਪੋਰਟ ਮੁੱਖ ਮੰਤਰੀ ਕੋਲ ਪੁੱਜੀ

ਅਕਾਲੀ-ਭਾਜਪਾ ਸਰਕਾਰ ਵੇਲੇ ਦਰਜ ਹੋਏ ਝੂਠੇ ਕੇਸਾਂ ਸਬੰਧੀ 14ਵੀਂ ਰਿਪੋਰਟ ਮੁੱਖ ਮੰਤਰੀ ਕੋਲ ਪੁੱਜੀ

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ 301 ਪਰਚੇ ਰੱਦ ਕਰਨ ਦੀ ਕੀਤੀ ਸਿਫਾਰਸ਼
ਚੰਡੀਗੜ੍ਹ/ਬਿਊਰੋ ਨਿਊਜ਼
ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਝੂਠੇ ਪਰਚਿਆਂ ਸਬੰਧੀ 14ਵੀਂ ਅੰਤਰਿਮ ਰਿਪੋਰਟ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਇਸ ਕਮਿਸ਼ਨ ਦੀ ਸਿਫਾਰਸ਼ ‘ਤੇ ਪੰਜਾਬ ਪੁਲਿਸ ਨੇ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦਰਜ ਹੋਏ 301 ਪਰਚੇ ਰੱਦ ਕਰਨ ਲਈ ਕਿਹਾ ਹੈ। ਅੱਜ ਪੇਸ਼ ਕੀਤੀ ਰਿਪੋਰਟ ਵਿੱਚ ਪੁਲਿਸ ਕੋਲ ਦਰਜ ਹੋਈਆਂ ਸ਼ਿਕਾਇਤਾਂ ਤੇ ਉਨ੍ਹਾਂ ਉਤੇ ਕੀਤੀ ਗਈ ਕਾਰਵਾਈ ਬਾਰੇ ਜ਼ਿਕਰ ਕੀਤਾ ਗਿਆ ਹੈ। ਰਿਪੋਰਟ ਵਿੱਚ ਇਹ ਕਿਹਾ ਗਿਆ ਹੈ ਕਿ ਕਮਿਸ਼ਨ ਵੱਲੋਂ 2507 ਸ਼ਿਕਾਇਤਾਂ ਲਈਆਂ ਗਈਆਂ। ਇਨ੍ਹਾਂ ਵਿੱਚੋਂ 382 ਸ਼ਿਕਾਇਤਾਂ ਝੂਠੀਆਂ ਨਿਕਲੀਆਂ ਤੇ ਬਾਕੀ ਡਿਸਮਿਸ ਕਰ ਦਿੱਤੀਆਂ ਗਈਆਂ। ਕਮਿਸ਼ਨ ਦੀ ਰਿਪੋਰਟ ਵਿੱਚ 29 ਕੇਸਾਂ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਵੀ ਸਿਫਾਰਸ਼ ਕੀਤੀ ਗਈ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …