ਪਰਮਿੰਦਰ ਢੀਂਡਸਾ ਨੇ ਵੀ ਸੰਗਰੂਰ ਤੋਂ ਚੋਣ ਲੜਨ ਤੋਂ ਕੀਤਾ ਇਨਕਾਰ
ਸੰਗਰੂਰ/ਬਿਊਰੋ ਨਿਊਜ਼
ਜਿਉਂ ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਲਈ ਸਿਰਦਰਦੀ ਵਧਦੀ ਜਾ ਰਹੀ ਹੈ ਕਿਉਂਕਿ ਅਕਾਲੀ ਦਲ ਦੀ ਟਿਕਟ ‘ਤੇ ਉਮੀਦਵਾਰ ਚੋਣ ਲੜਨ ਤੋਂ ਪਾਸਾ ਵੱਟਣ ਲੱਗ ਪਏ ਹਨ। ਸੰਗਰੂਰ ਲੋਕ ਸਭਾ ਹਲਕੇ ਤੋਂ ਵੀ ਅਕਾਲੀ ਦਲ ਨੂੰ ਕੋਈ ਉਮੀਦਵਾਰ ਨਹੀਂ ਮਿਲ ਰਿਹਾ। ਅਕਾਲੀ ਦਲ ਵੱਲੋਂ ਇਸ ਸੀਟ ‘ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਉਤਾਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਪਰਮਿੰਦਰ ਢੀਂਡਸਾ ਨੇ ਇਸ ਸੀਟ ‘ਤੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਅਕਾਲੀ ਦਲ ਤੋਂ ਕਿਨਾਰਾ ਕਰ ਚੁੱਕੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣੇ ਪੁੱਤਰ ਪਰਮਿੰਦਰ ਢੀਂਡਸਾ ਨੂੰ ਚੋਣ ਨਾ ਲੜਨ ਦੀ ਸਲਾਹ ਦਿੱਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਾਲੇ ਵੀ ਮੱਤਭੇਦ ਹਨ। ਇਸੇ ਦੌਰਾਨ ਪਰਮਿੰਦਰ ਢੀਂਡਸਾ ਨੇ ਕਹਿ ਦਿੱਤਾ ਹੈ ਕਿ ਉਹ ਮੌਜੂਦਾ ਵਿਧਾਇਕ ਹਨ, ਇਸ ਲਈ ਕਿਸੇ ਹੋਰ ਉਮੀਦਵਾਰ ਦੀ ਚੋਣ ਕੀਤੀ ਜਾਵੇ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਬਹੁਤ ਸਮਾਂ ਪਹਿਲਾਂ ਭਗਵੰਤ ਮਾਨ ਨੂੰ ਸੰਗਰੂਰ ਤੋਂ ਉੋਮੀਦਵਾਰ ਐਲਾਨਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵੀ ਸੰਗਰੂਰ ਤੋਂ ਹੀ ਚੋਣ ਲੜਨਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …