ਸਸਕਾਰ ਮੌਕੇ ਹਾਜ਼ਰ ਹੋਏ ਹਰੇਕ ਵਿਅਕਤੀ ਦੀ ਅੱਖ ਹੋਈ ਨਮ
ਮੋਗਾ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਰਜੌਰੀ ਜ਼ਿਲ੍ਹੇ ਵਿਚ ਲੰਘੇ ਕੱਲ੍ਹ ਸ਼ਹੀਦ ਹੋਏ ਫੌਜੀ ਜਵਾਨ ਕਰਮਜੀਤ ਸਿੰਘ ਦਾ ਉਸਦੇ ਮੋਗਾ ਜ਼ਿਲ੍ਹੇ ਵਿਚ ਪੈਂਦੇ ਜੱਦੀ ਪਿੰਡ ਜਨੇਰ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਸਰਕਾਰ ਕਰ ਦਿੱਤਾ ਗਿਆ। ਫੌਜੀ ਜਵਾਨ ਕਰਮਜੀਤ ਸਿੰਘ ਰਾਜੌਰੀ ਜ਼ਿਲ੍ਹੇ ਵਿਚ ਪੈਂਦੇ ਸੈਕਟਰ ਸੁੰਦਰਬਨੀ ਦੇ ਕੈਰੀ ਬੱਤਲ ਇਲਾਕੇ ਵਿਚ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਿਆ ਸੀ। ਕਰਮਜੀਤ ਸਿੰਘ ਦੇ ਸਸਕਾਰ ਮੌਕੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਮੋਗਾ ਤੋਂ ਵਿਧਾਇਕ ਡਾ. ਹਰਜੋਤ ਕੰਵਲ , ਐੱਸ. ਐੱਸ. ਪੀ. ਅਮਰਜੀਤ ਸਿੰਘ ਬਾਜਵਾ ਅਤੇ ਵੱਡੀ ਵਿਚ ਇਲਾਕੇ ਦੇ ਲੋਕ ਸ਼ਾਮਲ ਸਨ। ਇਸ ਮੌਕੇ ਹਾਜ਼ਰ ਹਰੇਕ ਵਿਅਕਤੀ ਵਲੋਂ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ ਗਈ।

