Breaking News
Home / ਪੰਜਾਬ / ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਲੇ ਮੁਹੱਲੇ ਦੀ ਹੋਈ ਸ਼ੁਰੂਆਤ

ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਲੇ ਮੁਹੱਲੇ ਦੀ ਹੋਈ ਸ਼ੁਰੂਆਤ

ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਖਰੇ-ਵੱਖਰੇ ਤੌਰ ‘ਤੇ ਮਨਾਉਣੀਆਂ ਹੋਲਾ ਮਹੱਲਾ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਲੇ ਮੁਹੱਲੇ ਦੀ ਅੱਜ ਤੋਂ ਸ਼ੁਰੂਆਤ ਹੋ ਗਈ। ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰੱਖੇ ਗਏ, ਜਿਨ੍ਹਾਂ ਦੇ ਭੋਗ 21 ਮਾਰਚ ਨੂੰ ਪਾਏ ਜਾਣਗੇ। ਵੱਡੀ ਗਿਣਤੀ ਵਿਚ ਸੰਗਤਾਂ ਦੂਰ ਦੁਰਾਡਿਓਂ ਆਨੰਦਪੁਰ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ।
ਹੋਲੇ ਮਹੱਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਿਹੰਗ ਸਿੰਘ ਜਥੇਬੰਦੀਆਂ ਇਸ ਵਾਰ ਆਹਮੋ ਸਾਹਮਣੇ ਹਨ। ਨਿਹੰਗ ਸਿੰਘਾਂ ਨੇ ਐਲਾਨ ਕੀਤਾ ਹੈ ਕਿ ਮਹੱਲਾ 22 ਮਾਰਚ ਨੂੰ ਹੀ ਸਜਾਇਆ ਜਾਏਗਾ। ਦੂਜੇ ਪਾਸੇ ਸ਼੍ਰੋਮਣੀ ਕਮੇਟੀ 21 ਮਾਰਚ ਨੂੰ ਹੋਲਾ ਮਹੱਲਾ ਮਨਾ ਰਹੀ ਹੈ। ਜ਼ਿਕਰਯੋਗ ਹੈ ਕਿ ਪੁਰਾਤਨ ਰਵਾਇਤ ਅਨੁਸਾਰ ਸਮੁੱਚੇ ਨਿਹੰਗ ਸਿੰਘ ਦਲਾਂ ਵੱਲੋਂ ਪੂਰਨਮਾਸ਼ੀ ਤੋਂ ਇੱਕ ਦਿਨ ਬਾਅਦ 22 ਮਾਰਚ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ ਤੇ ਗੁਰਦੁਆਰਾ ਸ਼ਹੀਦੀ ਬਾਗ ਤੋਂ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਸਜਾਇਆ ਜਾਵੇਗਾ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …