ਪਣਜੀ/ਬਿਊਰੋ ਨਿਊਜ਼
ਗੋਆ ਦੇ ਨਵੇਂ ਬਣੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਵਿਧਾਨ ਸਭਾ ਵਿਚ ਬਹੁਮਤ ਸਾਬਤ ਕਰ ਦਿੱਤਾ। ਵਿਧਾਨ ਸਭਾ ਵਿਚ ਭਾਜਪਾ ਸਰਕਾਰ ਦੇ ਪੱਖ ਵਿਚ ਕੁੱਲ 20 ਵੋਟਾਂ ਪਈਆਂ ਅਤੇ 15 ਵਿਧਾਇਕਾਂ ਨੇ ਉਨ੍ਹਾਂ ਦੇ ਵਿਰੋਧ ਵਿਚ ਵੋਟ ਪਾਈ। ਜਿਕਰਯੋਗ ਹੈ ਕਿ ਸੋਮਵਾਰ ਨੂੰ ਰਾਤੀਂ 1 ਵੱਜ ਕੇ 50 ਮਿੰਟ ‘ਤੇ ਪ੍ਰਮੋਦ ਸਾਵੰਤ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਾਈ ਗਈ ਸੀ। ਭਾਜਪਾ ਦੇ ਗੋਆ ਵਿਚ 11 ਵਿਧਾਇਕ ਹਨ ਅਤੇ ਹੋਰ ਪਾਰਟੀਆਂ ਦੇ 6 ਅਤੇ 3 ਅਜ਼ਾਦ ਵਿਧਾਇਕਾਂ ਨੇ ਵੀ ਭਾਜਪਾ ਦਾ ਸਮਰਥਨ ਕੀਤਾ। ਪ੍ਰਮੋਦ ਕਰੋੜਾਂ ਰੁਪਏ ਦੀ ਜਾਇਦਾਦ ਦੇ ਮਾਲਕ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਦੇਹਾਂਤ ਹੋ ਗਿਆ ਸੀ ਅਤੇ ਇਹ ਸੀਟ ਖਾਲੀ ਹੋ ਗਈ ਸੀ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …