4.3 C
Toronto
Friday, November 7, 2025
spot_img
Homeਭਾਰਤਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ

ਬ੍ਰਹਮਪੁਰਾ, ਅਜਨਾਲਾ, ਸੇਖਵਾਂ, ਬੀਰਦਵਿੰਦਰ ਅਤੇ ਬਡਾਲੀ ਕੋਰ ਕਮੇਟੀ ‘ਚ ਸ਼ਾਮਲ
ਅਜਨਾਲਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ। ਇਸ ਸੰਬੰਧੀ ਅਜਨਾਲਾ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ, ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਜਨਰਲ ਸਕੱਤਰ ਉਜਾਗਰ ਸਿੰਘ ਬਡਾਲੀ ਅਤੇ ਬੀਰਦਵਿੰਦਰ ਸਿੰਘ ਨੂੰ ਕੋਰ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਹੁਣ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਜਾ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਤੇ ਆਮ ਆਦਮੀ ਪਾਰਟੀ ਨਾਲ ਗੱਲਬਾਤ ਸਿਰੇ ਨਹੀਂ ਚੜ੍ਹੀ। ਹੁਣ ਟਕਸਾਲੀ ਪਾਰਟੀ ਜਥੇਬੰਦਕ ਰੂਪ ਵਿੱਚ ਇੱਕਜੁੱਟ ਹੋ ਕੇ ਚੋਣਾਂ ਲੜਨ ਦੀ ਤਿਆਰੀ ਵਿੱਚ ਹਨ।

RELATED ARTICLES
POPULAR POSTS