-5.9 C
Toronto
Friday, February 6, 2026
spot_img
Homeਪੰਜਾਬਮਨਤਾਰ ਸਿੰਘ ਬਰਾੜ ਨੂੰ ਫਰੀਦਕੋਟ ਦੀ ਅਦਾਲਤ ਨੇ ਦਿੱਤਾ ਝਟਕਾ

ਮਨਤਾਰ ਸਿੰਘ ਬਰਾੜ ਨੂੰ ਫਰੀਦਕੋਟ ਦੀ ਅਦਾਲਤ ਨੇ ਦਿੱਤਾ ਝਟਕਾ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ
ਫ਼ਰੀਦਕੋਟ/ਬਿਊਰੋ ਨਿਊਜ਼
ਅਕਾਲੀ ਦਲ ਦੀ ਸਰਕਾਰ ਵਿਚ ਸੰਸਦੀ ਸਕੱਤਰ ਰਹੇ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਫਰੀਦਕੋਟ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਮਨਤਾਰ ਬਰਾੜ ਖਿਲਾਫ ਵੀ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਕੇਸ ਦਰਜ ਹੋਇਆ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਮਨਤਾਰ ਬਰਾੜ ਦੀ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਸੀ ਕਿ ਬਰਾੜ ਜੇਕਰ ਸ਼ਾਂਤੀਮਈ ਧਰਨਾ ਚੁਕਵਾਉਣਾ ਚਾਹੁੰਦੇ ਤਾਂ ਉਹ ਕੋਟਕਪੂਰਾ ਚੌਕ ਵਿੱਚ ਖੁਦ ਜਾ ਕੇ ਸੰਗਤ ਨਾਲ ਗੱਲਬਾਤ ਕਰ ਸਕਦੇ ਸਨ। ਸੂਬਾ ਸਰਕਾਰ ਨੇ ਅਦਾਲਤ ਵਿੱਚ ਇਹ ਵੀ ਦਾਅਵਾ ਕੀਤਾ ਕਿ ਬਰਾੜ ਨੇ ਐਸ.ਆਈ.ਟੀ. ਨੂੰ ਬਿਲਕੁਲ ਵੀ ਸਹਿਯੋਗ ਨਹੀਂ ਦਿੱਤਾ।

RELATED ARTICLES
POPULAR POSTS