Breaking News
Home / ਦੁਨੀਆ / ਪਾਕਿਸਤਾਨ ਨੇ ਆਖਿਆ ਕੌਰੀਡੋਰ ਬਣੇਗਾ, ਪਰ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨਾਲ ਨਹੀਂ ਹੋਵੇਗੀ ਕੋਈ ਛੇੜਛਾੜ

ਪਾਕਿਸਤਾਨ ਨੇ ਆਖਿਆ ਕੌਰੀਡੋਰ ਬਣੇਗਾ, ਪਰ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨਾਲ ਨਹੀਂ ਹੋਵੇਗੀ ਕੋਈ ਛੇੜਛਾੜ

ਇਸ ਚਿੰਤਾ ਨੂੰ ਲੈ ਕੇ ਨਵਜੋਤ ਸਿੱਧੂ ਨੇ ਇਮਰਾਨ ਖਾਨ ਨੂੰ ਲਿਖਿਆ ਸੀ ਖਤ
ਲਾਹੌਰ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਕੌਰੀਡੋਰ ਲਈ ਭਾਰਤ ਵਾਲੇ ਪਾਸਿਓਂ ਵੀ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਪਾਕਿ ਵਲੋਂ ਤਾਂ ਕਾਫੀ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਈ ਕੌਰੀਡੋਰ ਉਸਾਰਨ ਸਮੇਂ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨਾਲ ਕੋਈ ਛੇੜਛਾੜ ਨਹੀਂ ਹੋਵੇਗੀ। ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਚਿੱਠੀ ਮਿਲੀ ਸੀ। ਚਿੱਠੀ ਵਿਚ ਕਿਹਾ ਗਿਆ ਸੀ ਕਿ ਜਿਸ ਜ਼ਮੀਨ ‘ਤੇ ਗੁਰੂ ਨਾਨਕ ਦੇਵ ਜੀ ਖੇਤੀ ਕਰਦੇ ਸਨ, ਉਸ ਨੂੰ ਉਵੇਂ ਹੀ ਰੱਖਿਆ ਜਾਵੇ। ਇਮਰਾਨ ਖ਼ਾਨ ਸਰਕਾਰ ਨੇ ਸਿੱਧੂ ਦੀ ਇਹ ਮੰਗ ਮੰਨਦਿਆਂ ਗੁਰੂ ਨਾਨਕ ਦੇਵ ਜੀ ਦੇ 30 ਏਕੜ ਦੇ ਖੇਤਾਂ ਵਿਚ ਕਿਸੇ ਕਿਸਮ ਦੀ ਉਸਾਰੀ ਨਾ ਕਰਨ ਦਾ ਐਲਾਨ ਕੀਤਾ।

Check Also

ਈਰਾਨ ਨੂੰ ਹਮਲੇ ਦਾ ਜਵਾਬ ਦੇਵੇਗਾ ਇਜ਼ਰਾਈਲ

ਇਜ਼ਰਾਈਲੀ ਵਾਰ ਕੈਬਨਿਟ ਦੀ ਮੀਟਿੰਗ ’ਚ ਹੋਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਜ਼ਰਾਈਲ ’ਤੇ ਈਰਾਨ ਦੇ …