Breaking News
Home / ਹਫ਼ਤਾਵਾਰੀ ਫੇਰੀ / ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਡੇਰਾ ਮੁਖੀ ਕੋਲੋਂ ਹੋਵੇਗੀ ਪੁੱਛਗਿੱਛ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਡੇਰਾ ਮੁਖੀ ਕੋਲੋਂ ਹੋਵੇਗੀ ਪੁੱਛਗਿੱਛ

ਐਸ ਆਈ ਟੀ ਨੇ ਅਦਾਲਤ ਕੋਲੋਂ ਲਈ ਇਜਾਜ਼ਤ
ਫ਼ਰੀਦਕੋਟ/ਬਿਊਰੋ ਨਿਊਜ਼ : ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ.ਆਈ.ਟੀ. ਹੁਣ ਡੇਰਾ ਸਿਰਸਾ ਮੁਖੀ ਰਾਮ ਰਹੀਮ ਕੋਲੋਂ ਪੁੱਛਗਿੱਛ ਕਰੇਗੀ। ਇਸ ਸਬੰਧੀ ਐਸ.ਆਈ.ਟੀ. ਨੇ ਫਰੀਦਕੋਟ ਦੀ ਅਦਾਲਤ ਕੋਲੋਂ ਇਜਾਜ਼ਤ ਲੈ ਲਈ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਵਿਚ ਪਹਿਲਾਂ ਹੀ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ। ਐਸ.ਆਈ.ਟੀ. ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਖੇ ਜਾ ਕੇ ਡੇਰਾ ਮੁਖੀ ਤੋ ਪੁੱਛਗਿੱਛ ਕੀਤੀ ਜਾਵੇਗੀ। ਧਿਆਨ ਰਹੇ ਕਿ ਡੇਰਾ ਸਿਰਸਾ ਮੁਖੀ ਬਲਾਤਕਾਰ ਦੇ ਦੋਸ਼ਾਂ ਵਿਚ ਸੋਨਾਰੀਆ ਦੀ ਜੇਲ੍ਹ ਵਿਚ ਬੰਦ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਆਉਂਦੀ 25 ਮਾਰਚ ਨੂੰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਵੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਜਾਂਚ ਟੀਮ ਨੇ ਕੋਟਕਪੂਰਾ ਗੋਲ਼ੀਕਾਂਡ ਬਾਰੇ ਵੀ ਪੁੱਛਗਿੱਛ ਕਰਨੀ ਹੈ।

Check Also

ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ

ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ …