Breaking News
Home / ਪੰਜਾਬ / ਬਾਦਲ ਵਜ਼ਾਰਤ ‘ਚੋਂ ਭਾਜਪਾ ਦਾ ਕੋਈ ਮੰਤਰੀ ਨਹੀਂ ਬਦਲੇਗਾ: ਸਾਂਪਲਾ

ਬਾਦਲ ਵਜ਼ਾਰਤ ‘ਚੋਂ ਭਾਜਪਾ ਦਾ ਕੋਈ ਮੰਤਰੀ ਨਹੀਂ ਬਦਲੇਗਾ: ਸਾਂਪਲਾ

logo-2-1-300x105ਮੁਹਾਲੀ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਤੇ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਭਾਜਪਾ ਮੰਤਰੀਆਂ ਨੂੰ ਬਦਲਣ ਦੀਆਂ ਝੂਠੀਆਂ ਅਫ਼ਵਾਹਾਂ ‘ਤੇ ਵਿਰਾਮ ਲਾਉਂਦਿਆਂ ਸਪੱਸ਼ਟ ਕੀਤਾ ਕਿ ਬਾਦਲ ਵਜ਼ਾਰਤ ਵਿੱਚ ਸ਼ਾਮਲ ਭਾਜਪਾ ਦੇ ਕਿਸੇ ਵੀ ਮੰਤਰੀ ਦੀ ਛੁੱਟੀ ਨਹੀਂ ਕੀਤੀ ਜਾਵੇਗੀ। ਭਾਜਪਾ ਦੇ ਚਾਰ ਕੈਬਨਿਟ ਮੰਤਰੀਆਂ ਚੁੰਨੀ ਲਾਲ ਭਗਤ, ਮਦਨ ਮੋਹਨ ਮਿੱਤਲ, ਅਨਿਲ ਜੋਸ਼ੀ ਅਤੇ ਸੁਰਜੀਤ ਕੁਮਾਰ ਜਿਆਣੀ ਦੀ ਕਾਰਗੁਜ਼ਾਰੀ ਕਾਬਿਲੇ ਤਰੀਫ਼ ਹੈ।
ਇੱਥੋਂ ਦੇ ਸੈਕਟਰ-68 ਸਥਿਤ ਵਣ ਭਵਨ ਵਿੱਚ ਭਾਜਪਾ ਆਗੂਆਂ ਦੀ ਬੰਦ ਕਮਰਾ ਮੀਟਿੰਗ ਹੋਈ, ਜਿਸ ਵਿੱਚ ਵਿਜੇ ਸਾਂਪਲਾ ਸਮੇਤ ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ ਅਤੇ ਚਾਰੇ ਕੈਬਨਿਟ ਮੰਤਰੀ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਣੀ ਸੀ ਪਰ ਖਿੱਚੋਤਾਣ ਕਾਰਨ ਅਚਾਨਕ ਦੁਪਹਿਰ ਵੇਲੇ ਮੀਟਿੰਗ ਦਾ ਸਥਾਨ ਬਦਲਿਆ ਗਿਆ। ਮੀਟਿੰਗ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਪਲਾ ਨੇ ਕਿਹਾ ਕਿ ਫਿਲਹਾਲ ਭਾਜਪਾ ਦੇ ਕਿਸੇ ਮੰਤਰੀ ਨੂੰ ਅਹੁਦੇ ਤੋਂ ਨਹੀਂ ਹਟਾਇਆ ਜਾ ਰਿਹਾ ਹੈ, ਸਗੋਂ ਭਾਜਪਾ ਦੇ ਚਾਰੇ ਮੰਤਰੀ ਹਰ ਬੁੱਧਵਾਰ ਚੰਡੀਗੜ੍ਹ ਪਾਰਟੀ ਦਫ਼ਤਰ ਵਿੱਚ ਬੈਠ ਕੇ ਆਮ ਲੋਕਾਂ ਅਤੇ ਭਾਜਪਾ ਵਰਕਰਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਵੀ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਭਾਜਪਾ ਦੀ ਸੀਨੀਅਰ ਲੀਡਰਸ਼ਿਪ 20 ਤੋਂ 26 ਮਈ ਤੱਕ ਪੰਜਾਬ ਵਿੱਚ ਲੋਕਾਂ ਦੀ ਕਚਹਿਰੀ ਵਿੱਚ ਜਾਵੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।ਸਾਂਪਲਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਸਾਂਝੇ ਤੌਰ ‘ਤੇ ਲੜੇਗਾ ਅਤੇ ਭਾਜਪਾ 23 ਸੀਟਾਂ ‘ਤੇ ਚੋਣ ਲੜੇਗੀ ਅਤੇ ਬਾਕੀ ਸੀਟਾਂ ‘ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਟਾਂ ਤੇ ਹਲਕਿਆਂ ਦੀ ਵੰਡ ਨੂੰ ਲੈ ਕੇ ਭਾਈਵਾਲ ਪਾਰਟੀਆਂ ਵਿੱਚ ਕੋਈ ਮਤਭੇਦ ਨਹੀਂ ਹੈ।

Check Also

ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਨੂੰ ਮਿਲੀ ਪੱਕੀ ਜ਼ਮਾਨਤ

ਆਰਮਜ਼ ਐਕਟ ਤਹਿਤ ਹੋਇਆ ਸੀ ਮਾਮਲਾ ਦਰਜ ਸੰਗਰੂਰ/ਬਿਊਰੋ ਨਿਊਜ਼ ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ …