ਮੋਗਾ/ਬਿਊਰੋ ਨਿਊਜ਼
ਮੋਗਾ ਵਿਚ ਅੱਜ ਅਣਪਛਾਤੇ ਲੁਟੇਰੇ ਬੈਂਕ ਦੀ ਕੈਸ਼ ਵੈਨ ਵਿਚੋਂ 60 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਅਤੇ ਲੁਟੇਰਿਆਂ ਵਲੋਂ ਕੀਤੀ ਫਾਇਰਿੰਗ ਦੌਰਾਨ ਵੈਨ ਵਿਚ ਬੈਠੇ ਗੰਨਮੈਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਤੋਂ ਇਕ ਇਨੋਵਾ ਗੱਡੀ ਓਬੀਸੀ ਬੈਂਕ ਦਾ 60 ਲੱਖ ਰੁਪਿਆ ਜਮ੍ਹਾਂ ਕਰਾਉਣ ਲਈ ਮੋਗਾ ਆ ਰਹੀ ਸੀ। ਇਹ ਕੈਸ਼ ਮੋਗਾ ਦੇ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਵਿਚ ਜਮ੍ਹਾਂ ਕਰਾਉਣਾ ਸੀ।
ਜਦੋਂ ਇਹ ਇਨੋਵਾ ਗੱਡੀ ਮੋਗਾ ਦੇ ਬਾਹਰਵਾਰ ਪੈਂਦੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਪੁੱਜੀ ਤਾਂ ਇਸ ਨੂੰ 4-5 ਗੱਡੀਆਂ ਨੇ ਘੇਰਾ ਪਾ ਲਿਆ। ਗੱਡੀਆਂ ਵਿਚ ਸਵਾਰ ਹੋ ਕੇ ਆਏ ਅਣਪਛਾਤੇ ਲੁਟੇਰਿਆਂ ਨੇ ਪਹਿਲਾਂ ਇਨੋਵਾ ਗੱਡੀ ਦਾ ਸ਼ੀਸ਼ਾ ਤੋੜਿਆ ਅਤੇ ਫਿਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਗੱਡੀ ਵਿਚ ਬੈਠੇ ਗੰਨਮੈਨ ਹਰਿੰਦਰ ਸਿੰਘ ਫੌਜੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਲੁਟੇਰੇ 60 ਲੱਖ ਦਾ ਕੈਸ਼ ਲੁੱਟ ਕੇ ਫਰਾਰ ਹੋ ਗਏ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
Check Also
ਪੰਜਾਬ ’ਚ ਵਧਣ ਲੱਗਾ ਕਰੋਨਾ – ਕਰੋਨਾ ਪੀੜਤਾਂ ਦੀ ਗਿਣਤੀ ਹੋਈ 35
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਦਿਨੋ ਦਿਨ ਵਾਧਾ ਹੋ ਰਿਹਾ ਹੈ। …