18.6 C
Toronto
Sunday, September 27, 2026
spot_img
Homeਭਾਰਤਗੋਆ ਦੇ ਨਵੇਂ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਵਿਧਾਨ ਸਭਾ ਵਿਚ ਸਾਬਤ...

ਗੋਆ ਦੇ ਨਵੇਂ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਵਿਧਾਨ ਸਭਾ ਵਿਚ ਸਾਬਤ ਕੀਤਾ ਬਹੁਮਤ

ਗੋਆ ਦੇ ਨਵੇਂ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਵਿਧਾਨ ਸਭਾ ਵਿਚ ਸਾਬਤ ਕੀਤਾ ਬਹੁਮਤਪਣਜੀ/ਬਿਊਰੋ ਨਿਊਜ਼ : ਗੋਆ ਦੇ ਨਵੇਂ ਬਣੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਵਿਧਾਨ ਸਭਾ ਵਿਚ ਬਹੁਮਤ ਸਾਬਤ ਕਰ ਦਿੱਤਾ। ਵਿਧਾਨ ਸਭਾ ਵਿਚ ਭਾਜਪਾ ਸਰਕਾਰ ਦੇ ਪੱਖ ਵਿਚ ਕੁੱਲ 20 ਵੋਟਾਂ ਪਈਆਂ ਅਤੇ 15 ਵਿਧਾਇਕਾਂ ਨੇ ਉਨ੍ਹਾਂ ਦੇ ਵਿਰੋਧ ਵਿਚ ਵੋਟ ਪਾਈ। ਜਿਕਰਯੋਗ ਹੈ ਕਿ ਸੋਮਵਾਰ ਨੂੰ ਰਾਤੀਂ 1 ਵੱਜ ਕੇ 50 ਮਿੰਟ ‘ਤੇ ਪ੍ਰਮੋਦ ਸਾਵੰਤ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਾਈ ਗਈ ਸੀ। ਭਾਜਪਾ ਦੇ ਗੋਆ ਵਿਚ 11 ਵਿਧਾਇਕ ਹਨ ਅਤੇ ਹੋਰ ਪਾਰਟੀਆਂ ਦੇ 6 ਅਤੇ 3 ਅਜ਼ਾਦ ਵਿਧਾਇਕਾਂ ਨੇ ਵੀ ਭਾਜਪਾ ਦਾ ਸਮਰਥਨ ਕੀਤਾ। ਪ੍ਰਮੋਦ ਕਰੋੜਾਂ ਰੁਪਏ ਦੀ ਜਾਇਦਾਦ ਦੇ ਮਾਲਕ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਦੇਹਾਂਤ ਹੋ ਗਿਆ ਸੀ ਅਤੇ ਇਹ ਸੀਟ ਖਾਲੀ ਹੋ ਗਈ ਸੀ।

RELATED ARTICLES
POPULAR POSTS