-3.2 C
Toronto
Monday, December 22, 2025
spot_img
HomeUncategorizedਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ

ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀਆਂ ਵੱਲੋਂ ਅਦਾਲਤਾਂ ਰਾਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਵਿੱਚ ਅੜਿੱਕੇ ਪਾਏ ਜਾਣ ਦੇ ਬਾਵਜੂਦ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਪਹਿਲੀ ਵਾਰ ਪ੍ਰਧਾਨ ਬਣ ਗਏ। ਸਿਰਸਾ ਦਾ ਨਾਂ ਅਵਤਾਰ ਸਿੰਘ ਹਿਤ ਨੇ ਪੇਸ਼ ਕੀਤਾ ਤੇ ਜਗਦੀਪ ਸਿੰਘ ਕਾਹਲੋਂ ਨੇ ਇਸ ਦੀ ਤਾਈਦ ਕੀਤੀ। ਇਸ ਮਗਰੋਂ ਸਰਬਸੰਮਤੀ ਨਾਲ ਰਣਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਬਾਠ ਨੂੰ ਜੂਨੀਅਰ ਮੀਤ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਅਤੇ ਹਰਵਿੰਦਰ ਸਿੰਘ ਕੇਪੀ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ। ਕਮੇਟੀ ਦੀ ਕਾਰਜਕਾਰਨੀ ਵਿਚ ਹਰਿੰਦਰਪਾਲ ਸਿੰਘ, ਮਹਿੰਦਰਪਾਲ ਸਿੰਘ ਚੱਢਾ, ਪਰਮਜੀਤ ਸਿੰਘ ਚੰਡੋਕ, ਪਰਮਜੀਤ ਸਿੰਘ ਰਾਣਾ, ਕੁਲਦੀਪ ਸਿੰਘ ਸਾਹਨੀ, ਜਗਦੀਪ ਸਿੰਘ ਕਾਹਲੋਂ, ਭੁਪਿੰਦਰ ਸਿੰਘ ਭੁੱਲਰ, ਵਿਕਰਮ ਸਿੰਘ ਰੋਹਿਣੀ, ਮਲਕਿੰਦਰ ਸਿੰਘ ਅਤੇ ਜਤਿੰਦਰ ਸਿੰਘ ਸਾਹਨੀ ਨੂੰ ਸਰਬਸੰਮਤੀ ਨਾਲ ਮੈਂਬਰ ਬਣਾਇਆ ਗਿਆ ਹੈ। ਸਿਰਸਾ ਨੇ ਆਪਣੀ ਪੂਰੀ ਟੀਮ ਸਮੇਤ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਵੀ ਟੇਕਿਆ।

RELATED ARTICLES
POPULAR POSTS