ਆਸਟ੍ਰੇਲੀਆਈ ਬੰਦੂਕਧਾਰੀ ਨੇ ਮਸਜਿਦ ਵਿਚ ਗੋਲੀਬਾਰੀ ਕਰਕੇ 50 ਵਿਅਕਤੀਆਂ ਦੀ ਲਈ ਸੀ ਜਾਨ
ਔਕਲੈਂਡ/ਬਿਊਰੋ ਨਿਊਜ਼ : ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿਖੇ ਪਿਛਲੇ ਦਿਨੀਂ ਹੋਏ ਅੱਤਵਾਦੀ ਹਮਲੇ ਵਿਚ 50 ਵਿਅਕਤੀਆਂ ਦੀ ਜਾਨ ਚਲੀ ਗਈ ਸੀ।
ਇਸ ਹਮਲੇ ਤੋਂ ਬਾਅਦ 9 ਭਾਰਤੀ ਵਿਅਕਤੀਆਂ ਦੇ ਲਾਪਤਾ ਹੋਣ ਦੀ ਖਬਰ ਆਈ ਸੀ ਅਤੇ ਹੁਣ ਇਹ ਪੁਸ਼ਟੀ ਹੋਈ ਕਿ 8 ਭਾਰਤੀ ਵਿਅਕਤੀ ਇਸ ਅੱਤਵਾਦੀ ਹਮਲੇ ਵਿਚ ਮਾਰੇ ਗਏ ਹਨ। ਭਾਰਤੀਆਂ ਦੇ ਨਾਵਾਂ ਦਾ ਵੇਰਵਾ ਆ ਚੁੱਕਾ ਹੈ ਜਿਨ੍ਹਾਂ ਵਿਚ ਆਰਿਫ ਵੋਰਾ ਅਤੇ ਰਾਮੀਜ ਵੋਰਾ ਦੋਵੇਂ ਪਿਉ-ਪੁੱਤਰ, ਮਹਿਬੂਬ ਖੋਖਰ, ਓਜੇਰ ਕਾਦਰ, ਅਨਸੀ ਅਲੀਬਾਵਾ, ਮੁਹੰਮਦ ਇਮਰਾਨ, ਫਰਹਾਜ਼ ਆਹਸ਼ਨ ਅਤੇ ਜੁਨੈਦ ਕਾਰਾ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਅਹਿਮਦ ਇਕਬਾਲ ਨਾਮੀ ਵਿਅਕਤੀ ਜ਼ੇਰੇ ਇਲਾਜ਼ ਹੈ। ਇਸ ਦੌਰਾਨ ਨਿਊਜ਼ੀਲੈਂਡ ਦੌਰੇ ‘ਤੇ ਆਈ ਬੰਗਲਾਦੇਸ਼ ਕ੍ਰਿਕਟ ਟੀਮ ਦਾ ਵਾਲ ਵਾਲ ਬਚਾਅ ਹੋ ਗਿਆ। ਜਦੋਂ ਹਮਲਾ ਹੋਇਆ ਬੰਗਲਾਦੇਸ਼ੀ ਟੀਮ ਦੇ ਖਿਡਾਰੀ ਮਸਜਿਦ ਵਿੱਚ ਨਮਾਜ਼ ਅਦਾ ਕਰਨ ਜਾ ਰਹੇ ਸਨ। ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਇਸ ਘਟਨਾ ਨੂੰ ਪੂਰੀ ਵਿਉਂਤਬੰਦੀ ਨਾਲ ਕੀਤਾ ‘ਦਹਿਸ਼ਤੀ ਹਮਲਾ’ ਕਰਾਰ ਦਿੰਦਿਆਂ ਇਸ ਦਿਨ ਨੂੰ ਮੁਲਕ ਦਾ ਕਾਲਾ ਦਿਨ ਦੱਸਿਆ ਹੈ। ਜ਼ਿਕਰਯੋਗ ਹੈ ਕਿ ਮਸਜਿਦ ਵਿਚ ਗੋਲੀਬਾਰੀ ਕਰਨ ਵਾਲੇ ਆਸਟ੍ਰੇਲੀਆਈ ਬੰਦੂਕਧਾਰੀ ਬਰੈਂਟਨ ਟੈਰੰਟ ਨੇ ਆਪਣੇ ਵਕੀਲ ਨੂੰ ਹਟਾ ਦਿੱਤਾ ਹੈ ਅਤੇ ਕਿਹਾ ਕਿ ਉਹ ਆਪਣੇ ਕੇਸ ਦੀ ਖੁਦ ਪੈਰਵਾਈ ਕਰੇਗਾ।
ਮੋਦੀ ਵੱਲੋਂ ਦਹਿਸ਼ਤੀ ਹਮਲੇ ਦੀ ਨਿਖੇਧੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ੀਲੈਂਡ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿਖੇਧੀ ਕੀਤੀ। ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਜੈਸਿੰਡਾ ਅਰਡਰਨ ਨੂੰ ਲਿਖੇ ਪੱਤਰ ਵਿੱਚ ਮੋਦੀ ਨੇ ਕਿਹਾ ਕਿ ਭਾਰਤ ਇਸ ਮੁਸ਼ਕਲ ਘੜੀ ਵਿੱਚ ਨਿਊਜ਼ੀਲੈਂਡ ਦੇ ਲੋਕਾਂ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ।
Check Also
ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ
ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, …