ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੀ : ਬੇਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਆਗੂ ਤੇ ਸਾਬਕਾ ਆਈਪੀਐਸ ਅਫ਼ਸਰ ਕਿਰਨ ਬੇਦੀ ਨੂੰ ਕੇਂਦਰ ਸਰਕਾਰ ਵੱਲੋਂ ਪੁਡੂਚੇਰੀ ਦੀ ਉੱਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ਦਾ ਵਾਧੂ ਕਾਰਜਭਾਰ ਅੰਡੇਮਾਨ ਨਿਕੋਬਾਰ ਦੇ ਉਪ ਰਾਜਪਾਲ ਅਜੈ ਸਿੰਘ ਕੋਲ ਸੀ।
ਇਸ ਮੌਕੇ ਕਿਰਨ ਬੇਦੀ ਨੇ ਕਿਹਾ ”ਮੈਂ ਇਸ ਫ਼ੈਸਲੇ ‘ਤੇ ਸਰਕਾਰ ਦਾ ਧੰਨਵਾਦ ਕਰਦੀ ਹਾਂ ਤੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗੀ।” ਕਿਰਨ ਬੇਦੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ‘ਤੇ ਭਰੋਸਾ ਕੀਤਾ, ਇਹ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ। ਪੁਡੂਚੇਰੀ ਵਿੱਚ ਉਪ ਰਾਜਪਾਲ ਦਾ ਅਹੁਦਾ ਉਦੋਂ ਤੋਂ ਖਾਲੀ ਪਿਆ ਸੀ, ਜਦੋਂ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੀ ਯੂਪੀਏ ਸਰਕਾਰ ਵੱਲੋਂ ઠਨਾਮਜ਼ਦ ਵੀਰੇਂਦਰ ਕਟਾਰੀਆ ਨੂੰ ਨਿਯੁਕਤੀ ਤੋਂ ਮਹਿਜ਼ ਇੱਕ ਸਾਲ ਬਾਅਦ ਅਹੁਦੇ ਤੋਂ ਹਟਾ ਦਿੱਤਾ ਸੀ। ਕਿਰਨ ਬੇਦੀ ਨੂੰ ਕੇਂਦਰ ਸਰਕਾਰ ਵੱਲੋਂ ਪੁਡੂਚੇਰੀ ਦੀ ਉਪ ਰਾਜਪਾਲ ਨਿਯੁਕਤ ਕੀਤੇ ਜਾਣ ‘ਤੇ ਉਨ੍ਹਾਂ ਦੇ ਰਿਸ਼ਤੇਦਾਰਾਂ, ਸਾਥੀਆਂ ਤੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਕਿਰਨ ਬੇਦੀ 2007 ਵਿੱਚ ਪੁਲਿਸ ਸੁਧਾਰਾਂ ਦੇ ਡਾਇਰੈਕਟਰ ਜਨਰਲ ਵਜੋਂ ਸੇਵਾਮੁਕਤ ਹੋਏ ਅਤੇ ਕੁਝ ਵਰ੍ਹੇ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …