Breaking News
Home / ਕੈਨੇਡਾ / ਜੱਲ੍ਹਿਆਂਵਾਲਾ ਬਾਗ ਕਾਂਡ ਅਤੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਸ਼ਰਧਾਂਜ਼ਲੀ ਸਮਾਗਮ 14 ਅਪਰੈਲ ਨੂੰ

ਜੱਲ੍ਹਿਆਂਵਾਲਾ ਬਾਗ ਕਾਂਡ ਅਤੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਸ਼ਰਧਾਂਜ਼ਲੀ ਸਮਾਗਮ 14 ਅਪਰੈਲ ਨੂੰ

ਬਰੈਂਪਟਨ : ਜੱਲ੍ਹਿਆਂਵਾਲਾ ਬਾਗ ਕਾਂਡ ਨੂੰ ਸੌ ਸਾਲ ਪੂਰੇ ਹੋਣ ਉਤੇ ਅਤੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਸ਼ਰਧਾਂਜਲੀ ਪ੍ਰੋਗਰਾਮ ਇਸ ਸਾਲ 14 ਅਪਰੈਲ ਦਿਨ ਐਤਵਾਰ ਨੂੰ ਚਿੰਗੂਜ਼ੀ ਸੈਕੰਡਰੀ ਪਬਲਿਕ ਸਕੂਲ ਬਰੈਂਪਟਨ ਵਿੱਚ ਇੰਡੋ ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਅਤੇ ਨੌਰਥ ਅਮਰੀਕਨ ਤਰਕਸ਼ੀਲ ਸੋਸਾਈਟੀ ਵੱਲੋਂ ਸਾਂਝੇ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਇੰਡੋ ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਸ਼ਰਧਾਂਜਲੀ ਪ੍ਰੋਗਰਾਮ ਇਸ ਸਾਲ ਜੱਲ੍ਹਿਆਂਵਾਲਾ ਬਾਗ ਕਾਂਡ ਦੇ ਸ਼ਤਾਬਦੀ ਵਰ੍ਹੇ ਮੌਕੇ ਇਕੱਠਾ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਇੰਡੋ ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਦੀ ਮੀਟਿੰਗ ਲੰਘੇ ਐਤਵਾਰ ਸੰਸਥਾ ਦੇ ਪ੍ਰਧਾਨ ਸੁਰਿੰਦਰ ਸੰਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਬਣਾਈ ਕਮੇਟੀ ਨੇ ਪ੍ਰੋਗਰਾਮ ਸਬੰਧੀ ਹੁਣ ਤੱਕ ਦੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ। ਇਸ ਸਾਲ ਦੇ ਪ੍ਰੋਗਰਾਮ ਵਿੱਚ ਇੰਡੀਆ ਤੋਂ ਸੰਸਥਾਵਾਂ ਦੇ ਖਾਸ ਸੱਦੇ ‘ਤੇ ਆ ਰਹੇ ਹਰਵਿੰਦਰ ਦੀਵਾਨਾ ਦੀ ਨਿਰਦੇਸ਼ਨਾਂ ਹੇਠ ਜੱਲ੍ਹਿਆਂਵਾਲਾ ਬਾਗ ਕਾਂਡ ਬਾਰੇ ਨਾਟਕ ਪੇਸ਼ ਕੀਤਾ ਜਾਵੇਗਾ ਅਤੇ ਇਸ ਖੂਨੀ ਕਾਂਡ ਬਾਰੇ ਕੁਝ ਖਾਸ ਬੁਲਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਹੋਰ ਜਾਣਕਾਰੀ ਲਈ ਸੰਸਥਾ ਦੇ ਪ੍ਰਧਾਨ ਸੁਰਿੰਦਰ ਸੰਧੂ ਨਾਲ 416 721 9671 ਜਾਂ ਸਕੱਤਰ ਸੁਰਜੀਤ ਸਹੋਤਾ ਨਾਲ 416 704 0745 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …