ਚੰਡੀਗੜ੍ਹ : ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਸਿੱਖ ਰੈਜੀਮੈਂਟ ਦੇ ਸਿਪਾਹੀ ਕਰਮਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮੱਦਦ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਨੇ ਟਵੀਟ ਕੀਤਾ ਕਿ ਮੇਰੀ ਦਿਲੀ ਹਮਦਰਦੀ ਕਰਮਜੀਤ ਸਿੰਘ ਦੇ ਪਰਿਵਾਰ ਨਾਲ ਹੈ।

