ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣ ਲਈ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਇਆ ਹੋਇਆ ਹੈ। ਇਸ ਦੇ ਚੱਲਦਿਆਂ ਕਾਂਗਰਸ ਵਲੋਂ ਜਸਬੀਰ ਸਿੰਘ ਡਿੰਪਾ ਨੂੰ ਟਿਕਟ ਮਿਲਣੀ ਲਗਭਗ ਯਕੀਨੀ ਹੈ ਅਤੇ ਡਿੰਪਾ ਨੇ ਹਲਕੇ ਵਿਚ ਪੈਂਦੇ ਵਿਧਾਨ ਸਭਾ ਖੇਤਰ ਵਿਚ ਚੋਣ ਮੁਹਿੰਮ ਸ਼ੁਰੂ ਵੀ ਕਰ ਦਿੱਤੀ ਹੈ। ਭਾਵੇਂ ਕਾਂਗਰਸ ਵਲੋਂ ਉਮੀਦਵਾਰਾਂ ਦੇ ਅਜੇ ਤੱਕ ਨਾਮ ਨਹੀਂ ਐਲਾਨੇ ਗਏ ਪਰ ਕਈਆਂ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਵੀ ਕਰ ਦਿੱਤੀ ਹੈ, ਜਿਨ੍ਹਾਂ ਵਿਚੋਂ ਪਟਿਆਲਾ ਤੋਂ ਪਰਨੀਤ ਕੌਰ ਦਾ ਨਾਮ ਜ਼ਿਕਰਯੋਗ ਹੈ। ਧਿਆਨ ਰਹੇ ਕਿ ਪੰਜਾਬ ਡੈਮੋਕਰੇਟਿਕ ਅਲਾਇੰਸ ਨੇ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਟਕਸਾਲੀ ਅਕਾਲੀ ਦਲ ਨੇ ਜਨਰਲ ਜੇ.ਜੇ. ਸਿੰਘ ਨੂੰ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਹੋਈ ਹੈ।
Home / ਪੰਜਾਬ / ਬੀਬੀ ਜਗੌਰ ਕੌਰ ਦੇ ਮੁਕਾਬਲੇ ਕਾਂਗਰਸ ਵਲੋਂ ਜਸਬੀਰ ਸਿੰਘ ਡਿੰਪਾ ਹੋ ਸਕਦੇ ਹਨ ਖਡੂਰ ਸਾਹਿਬ ਤੋਂ ਉਮੀਦਵਾਰ
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …