Breaking News
Home / ਪੰਜਾਬ / ਮਨਤਾਰ ਸਿੰਘ ਬਰਾੜ ਨੂੰ ਫਰੀਦਕੋਟ ਦੀ ਅਦਾਲਤ ਨੇ ਦਿੱਤਾ ਝਟਕਾ

ਮਨਤਾਰ ਸਿੰਘ ਬਰਾੜ ਨੂੰ ਫਰੀਦਕੋਟ ਦੀ ਅਦਾਲਤ ਨੇ ਦਿੱਤਾ ਝਟਕਾ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ
ਫ਼ਰੀਦਕੋਟ : ਅਕਾਲੀ ਦਲ ਦੀ ਸਰਕਾਰ ਵਿਚ ਸੰਸਦੀ ਸਕੱਤਰ ਰਹੇ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਫਰੀਦਕੋਟ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਮਨਤਾਰ ਬਰਾੜ ਖਿਲਾਫ ਵੀ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਕੇਸ ਦਰਜ ਹੋਇਆ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਮਨਤਾਰ ਬਰਾੜ ਦੀ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਸੀ ਕਿ ਬਰਾੜ ਜੇਕਰ ਸ਼ਾਂਤੀਮਈ ਧਰਨਾ ਚੁਕਵਾਉਣਾ ਚਾਹੁੰਦੇ ਤਾਂ ਉਹ ਕੋਟਕਪੂਰਾ ਚੌਕ ਵਿੱਚ ਖੁਦ ਜਾ ਕੇ ਸੰਗਤ ਨਾਲ ਗੱਲਬਾਤ ਕਰ ਸਕਦੇ ਸਨ। ਸੂਬਾ ਸਰਕਾਰ ਨੇ ਅਦਾਲਤ ਵਿੱਚ ਇਹ ਵੀ ਦਾਅਵਾ ਕੀਤਾ ਕਿ ਬਰਾੜ ਨੇ ਐਸ.ਆਈ.ਟੀ. ਨੂੰ ਬਿਲਕੁਲ ਵੀ ਸਹਿਯੋਗ ਨਹੀਂ ਦਿੱਤਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖਤ ਨਿਰਦੇਸ਼

ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ  ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਖਿਲਾਫ ਪੰਜਾਬ ਦੀ ਭਗਵੰਤ …