ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਨੇੜਲਾ ਸਾਥੀ ਦਿੱਲੀ ਤੋਂ ਗ੍ਰਿਫ਼ਤਾਰ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਲੰਘੇ 24 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਬਾਰਾਮੂਲਾ ਵਿਚ ਲੰਘੇ ਕੱਲ੍ਹ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ ਸਨ। ਇਨ੍ਹਾਂ ਵਿਚੋਂ ਇਕ ਅੱਤਵਾਦੀ ਆਮਿਰ ਰਸੂਲ ਸੋਪੋਰ ਦਾ ਰਹਿਣ ਵਾਲਾ ਸੀ , ਜਦਕਿ ਦੂਜਾ ਪਾਕਿਸਤਾਨੀ ਨਾਗਰਿਕ ਸੀ। ਇਸੇ ਦੌਰਾਨ ਅੱਜ ਬਾਂਦੀਪੁਰਾ ‘ਚ ਦੋ ਅਤੇ ਸ਼ੋਪੀਆ ਵਿਚ ਹੋਏ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਜ਼ਿਕਰਯੋਗ ਹੈ ਕਿ ਪੁਲਵਾਮਾ ਵਿਚ ਹੋਏ ਫਿਦਾਈਨ ਹਮਲੇ ਤੋਂ ਬਾਅਦ ਅੱਤਵਾਦੀਆਂ ‘ਤੇ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।
ਉਧਰ ਦੂਜੇ ਪਾਸੇ ਦਿੱਲੀ ਪੁਲਿਸ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੱਜਾਦ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੱਜਾਦ ਖਾਨ ਨੂੰ ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਨੇੜਲਾ ਸਾਥੀ ਦੱਸਿਆ ਜਾ ਰਿਹਾ ਹੈ ਅਤੇ ਸੱਜਾਦ ਖਾਨ ਪੁਲਵਾਮਾ ਹਮਲੇ ਤੋਂ ਬਾਅਦ ਹੀ ਦਿੱਲੀ ਪਹੁੰਚਿਆ ਸੀ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …