ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਟਰੋਦਾ ਨੇ ਕਿਹਾ –
ਏਅਰ ਸਟਰਾਈਕ ‘ਚ ਜੇਕਰ 300 ਵਿਅਕਤੀ ਮਾਰੇ ਗਏ ਤਾਂ ਸਰਕਾਰ ਇਸਦਾ ਦੇਵੇ ਸਬੂਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪੁਲਵਾਮਾ ਵਿਚ ਹੋਏ ਫਿਦਾਈਨ ਹਮਲੇ ਤੋਂ ਬਾਅਦ ਕੀਤੀ ਗਈ ਏਅਰ ਸਟਰਾਈਕ ਵਿਚ ਪ੍ਰਧਾਨ ਮੰਤਰੀ ਮੋਦੀ ਘਿਰਦੇ ਜਾ ਰਹੇ ਹਨ। ਹਰ ਰੋਜ਼ ਨਵੇਂ-ਨਵੇਂ ਬਿਆਨ ਆ ਰਹੇ ਹਨ ਕਿ ਇਹ ਸਭ ਸਿਆਸਤ ਹੈ ਅਤੇ ਲੋਕ ਸਭਾ ਚੋਣਾਂ ਕਰਕੇ ਅਜਿਹਾ ਹੋਇਆ ਹੈ। ਹੁਣ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਟਰੋਦਾ ਨੇ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਵਿਚ ਕੀਤੀ ਗਈ ਏਅਰ ਸਟਾਰੀਕ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਕ ਇੰਟਰਵਿਊ ਵਿਚ ਕਿਹਾ ਕਿ ਜੇਕਰ ਸਰਕਾਰ ਕਹਿੰਦੀ ਹੈ ਕਿ ਏਅਰ ਸਟਰਾਈਕ ਵਿਚ 300 ਵਿਅਕਤੀ ਮਾਰੇ ਗਏ ਹਨ ਤਾਂ ਉਹ ਇਸਦੇ ਸਬੂਤ ਦੇਵੇ ਅਤੇ ਇਹ ਪੂਰਾ ਦੇਸ਼ ਜਾਨਣਾ ਚਾਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਵਲੋਂ ਕੀਤੇ ਗਏ ਹਮਲੇ ਵਿਚ ਕੋਈ ਵੀ ਪਾਕਿਸਤਾਨੀ ਵਿਅਕਤੀ ਮਾਰਿਆ ਨਹੀਂ ਗਿਆ।
ਅਜਿਹੀਆਂ ਚੱਲ ਰਹੀਆਂ ਚਰਚਾਵਾਂ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵਿਰੋਧੀ ਲਗਾਤਾਰ ਫੌਜੀ ਜਵਾਨਾਂ ਦਾ ਅਪਮਾਨ ਕਰ ਰਹੇ ਹਨ ਅਤੇ ਦੇਸ਼ ਉਨ੍ਹਾਂ ਨੂੰ ਮੁਆਫ ਨਹੀਂ ਕਰੇਗਾ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …