Breaking News
Home / ਭਾਰਤ / ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ

ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ

ਨਵੇਂ ਵਿਅਕਤੀਆਂ ਦੀ ਐਂਟਰੀ ਨਾਲ ਸੀਨੀਅਰ ਹਾਸ਼ੀਏ ‘ਤੇ
ਪਹਿਲੀ ਵਾਰ ਕੱਟੀ ਗਈ ਲਾਲ ਕ੍ਰਿਸ਼ਨ ਅਡਵਾਨੀ ਦੀ ਟਿਕਟ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਵਿੱਤ ਮੰਤਰੀ ਅਰੁਣ ਜੇਤਲੀ ਅਤੇ ਰਵੀਸ਼ੰਕਰ ਪ੍ਰਸਾਦ ਦੀ ਮੌਜੂਦਗੀ ਵਿਚ ਗੰਭੀਰ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਅਰੁਣ ਜੇਤਲੀ ਨੇ ਕਿਹਾ ਕਿ ਸਾਡੀ ਪੁਰਾਣੀ ਰੀਤ ਰਹੀ ਹੈ ਕਿ ਜੋ ਵਿਅਕਤੀ ਜਨਤਾ ਦਾ ਧਿਆਨ ਖਿੱਚਦੇ ਹਨ, ਉਨ੍ਹਾਂ ਨੂੰ ਆਪਣੇ ਨਾਲ ਜੋੜਿਆ ਜਾਵੇ। ਗੰਭੀਰ ਕ੍ਰਿਕਟ ਜਗਤ ਦਾ ਜਾਣਿਆ ਪਹਿਚਾਣਿਆ ਨਾਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਨਾਲ ਹਮਦਰਦੀ ਕਰ ਰਹੇ ਹਨ, ਗੰਭੀਰ ਅਜਿਹਾ ਨਹੀਂ ਕਰਨਗੇ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਗੌਤਮ ਗੰਭੀਰ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਆਇਆ ਹਾਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੈਂ ਕ੍ਰਿਕਟ ਦਾ ਨਾਮ ਦੇਸ਼ ਅਤੇ ਵਿਦੇਸ਼ ਵਿਚ ਰੌਸ਼ਨ ਕੀਤਾ, ਉਸੇ ਤਰ੍ਹਾਂ ਭਾਜਪਾ ਵਿਚ ਵੀ ਆਪਣਾ ਯੋਗਦਾਨ ਪਾਵਾਂਗਾ। ਧਿਆਨ ਰਹੇ ਕਿ ਭਾਰਤੀ ਜਨਤਾ ਪਾਰਟੀ ਵਿਚ ਸੀਨੀਅਰ ਆਗੂਆਂ ਦੀ ਟਿਕਟ ਕੱਟੀ ਜਾ ਰਹੀ ਹੈ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਟਿਕਟਾਂ ਦਿੱਤੀਆਂ ਜਾਣਗੀਆਂ। ਜਿਵੇਂ ਕਿ ਇਸ ਵਾਰ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਟਿਕਟ ਵੀ ਕੱਟ ਕੇ ਉਸਦੀ ਥਾਂ ‘ਤੇ ਗਾਂਧੀਨਗਰ ਤੋਂ ਅਮਿਤ ਸ਼ਾਹ ਨੂੰ ਟਿਕਟ ਦੇ ਦਿੱਤੀ ਗਈ ਹੈ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …