ਲੁਧਿਆਣਾ/ਬਿਊਰੋ ਨਿਊਜ਼
ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹਮਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ ਅਦਾਲਤ ਨੇ ਇੱਕ ਦਿਨ ਦੇ ਹੋਰ ਪੁਲਿਸ ਰਿਮਾਂਡ ਉੇਤੇ ਭੇਜ ਦਿੱਤਾ ਹੈ। ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ 17 ਮਈ ਨੂੰ ਕਾਤਲਾਨਾ ਹਮਲਾ ਹੋਇਆ ਸੀ। ਹਫਤਾ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਅਜੇ ਵੀ ਖਾਲੀ ਹਨ।
ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਅੱਠ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਪਰ ਹਮਲੇ ਵਿੱਚ ਕਿਸ ਦਾ ਹੱਥ ਸੀ, ਇਸ ਦਾ ਪੁਲਿਸ ਅਜੇ ਤੱਕ ਖੁਲਾਸਾ ਨਹੀਂ ਕਰ ਸਕੀ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ 17 ਮਈ ਨੂੰ ਕਾਤਲਾਨਾ ਹਮਲਾ ਕੀਤਾ ਗਿਆ ਸੀ। ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂ ਵਾਲੇ ਵਾਲ-ਵਾਲ ਬਚ ਗਏ। ਜਦਕਿ ਉਨ੍ਹਾਂ ਦੇ ਇੱਕ ਸਾਥੀ ਬਾਬਾ ਭੁਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।
Check Also
ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ
45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …