Breaking News
Home / ਭਾਰਤ / ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਵੱਡਾ ਐਲਾਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਵੱਡਾ ਐਲਾਨ

ਰਾਹੁਲ ਗਾਂਧੀ ਨੇ ਕਿਹਾ – ਸੱਤਾ ‘ਚ ਆਏ ਤਾਂ ਗਰੀਬ ਪਰਿਵਾਰਾਂ ਦੇ ਖਾਤਿਆਂ ‘ਚ ਪਾਵਾਂਗੇ ਸਲਾਨਾ 72 ਹਜ਼ਾਰ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੀ ਜੰਗ ਲਈ ਕਾਂਗਰਸ ਪਾਰਟੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਐਲਾਨ ਕੀਤਾ ਹੈ ਕਿ ਜੇਕਰ ਕਾਂਗਰਸ ਪਾਰਟੀ ਸੱਤਾ ਵਿਚ ਆਈ ਤਾਂ ਹਰੇਕ ਗਰੀਬ ਪਰਿਵਾਰ ਦੇ ਖਾਤੇ ਵਿਚ ਸਾਲਾਨਾ 72 ਹਜ਼ਾਰ ਰੁਪਏ ਭੇਜੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਪੈਸੇ ਘੱਟ ਤੋਂ ਘੱਟ ਬੁਨਿਆਦੀ ਆਮਦਨ ਗਾਰੰਟੀ ਯੋਜਨਾ ਦੇ ਤਹਿਤ ਪਰਿਵਾਰਾਂ ਦੇ ਖਾਤੇ ਵਿਚ ਜਮਾਂ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਗ਼ਰੀਬਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਲਈ ਕਾਂਗਰਸ ਹੁਣ ਉਨ੍ਹਾਂ ਨਾਲ ਨਿਆਂ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਭਾਰਤ ਦੇ ਸਭ ਤੋਂ ਗਰੀਬ ਪਰਿਵਾਰਾਂ ਦੇ ਬੈਂਕ ਖਾਤਿਆਂ ਵਿਚ 72 ਹਜ਼ਾਰ ਰੁਪਏ ਸਾਲਾਨਾ ਪਾਵੇਗੀ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …