Breaking News
Home / ਪੰਜਾਬ / ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜਿਆ

ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜਿਆ

ਬੇਅਦਬੀ ਮਾਮਲਿਆਂ ਤੋਂ ਬਾਅਦ ਕੋਟਕਪੂਰਾ ‘ਚ ਹੋਈ ਪੁਲਿਸ ਫਾਇਰਿੰਗ ਮੌਕੇ ਚਰਨਜੀਤ ਸ਼ਰਮਾ ਸੀ ਹਾਜ਼ਰ
ਫ਼ਰੀਦਕੋਟ/ਬਿਊਰੋ ਨਿਊਜ਼
ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਵੱਲੋਂ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਚਰਨਜੀਤ ਸ਼ਰਮਾ ਨੂੰ 27 ਮਾਰਚ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਜਦਕਿ ਜਾਂਚ ਟੀਮ ਨੇ ਅਦਾਲਤ ਕੋਲੋਂ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ। ਐਸ.ਆਈ.ਟੀ. ਨੇ ਚਰਨਜੀਤ ਸ਼ਰਮਾ ਨੂੰ ਕੋਟਕਪੁਰਾ ਗੋਲੀਕਾਂਡ ਵਿੱਚ ਨਾਮਜ਼ਦ ਕਰਕੇ ਅਦਾਲਤ ਤੋਂ 25 ਮਾਰਚ ਦਾ ਪ੍ਰੋਟੈਕਸ਼ਨ ਵਾਰੰਟ ਹਾਸਲ ਕੀਤਾ ਸੀ। ਜ਼ਿਕਰਯੋਗ ਹੈ ਕਿ ਅਕਤੂਬਰ 2015 ਦੌਰਾਨ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਪੁਲਿਸ ਕਾਰਵਾਈ ਹੋਈ ਸੀ। ਇਸ ਕਾਰਵਾਈ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋ ਗਏ ਸਨ। ਧਿਆਨ ਰਹੇ ਕਿ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਉੱਥੇ ਹੀ ਮੌਜੂਦ ਸਨ।

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …