4 C
Toronto
Wednesday, January 14, 2026
spot_img
Homeਪੰਜਾਬ'ਆਪ' ਪੰਜਾਬ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

‘ਆਪ’ ਪੰਜਾਬ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਜ਼ੋਰਾ ਸਿੰਘ ਨੂੰ ਜਲੰਧਰ, ਫਤਹਿਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਚੌਂਦਾ ਅਤੇ ਗੁਰਦਾਸਪੁਰ ਹਲਕੇ ਤੋਂ ਪੀਟਰ ਮਸੀਹ ਜੀਦਾ ਨੂੰ ਬਣਾਇਆ ਉਮੀਦਵਾਰ
ਅਕਾਲੀ ਦਲ ਨੇ ਜਲੰਧਰ ਤੋਂ ਦਰਬਾਰਾ ਸਿੰਘ ਗੁਰੂ ਦੀ ਟਿਕਟ ਕੀਤੀ ਪੱਕੀ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਵਲੋਂ ਤਿੰਨ ਲੋਕ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਜਲੰਧਰ ਲੋਕ ਸਭਾ ਹਲਕੇ ਤੋਂ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਫਤਹਿਗੜ੍ਹ ਸਾਹਿਬ (ਰਾਖਵਾਂ) ਤੋਂ ਬਲਜਿੰਦਰ ਸਿੰਘ ਚੌਂਦਾ ਅਤੇ ਗੁਰਦਾਸਪੁਰ ਹਲਕੇ ਤੋਂ ਪੀਟਰ ਮਸੀਹ ਜੀਦਾ ਨੂੰ ਉਮੀਦਵਾਰ ਬਣਾਇਆ ਹੈ। ਧਿਆਨ ਰਹੇ ਕਿ ‘ਆਪ’ ਵਲੋਂ ਪੰਜ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ, ਜਿਨ੍ਹਾਂ ਵਿੱਚ ਫਰੀਦਕੋਟ ਤੋਂ ਪ੍ਰੋ. ਸਾਧੂ ਸਿੰਘ, ਸੰਗਰੂਰ ਤੋਂ ਭਗਵੰਤ ਮਾਨ, ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਅਤੇ ਹੁਸ਼ਿਆਰਪੁਰ ਤੋਂ ਰਵਜੋਤ ਸਿੰਘ ਸ਼ਾਮਲ ਹਨ। ਇਸ ਸਬੰਧੀ ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਰਹਿੰਦੇ ਹਲਕਿਆਂ ਤੋਂ ਜਲਦੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਦਰਬਾਰਾ ਸਿੰਘ ਗੁਰੂ ਦੀ ਟਿਕਟ ਪੱਕੀ ਕਰ ਦਿੱਤੀ ਹੈ ਅਤੇ ਗੁਰੂ ਨੇ ਵੀ ਇਸ ਸਬੰਧੀ ਹਾਮੀ ਭਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਰਬਾਰਾ ਸਿੰਘ ਗੁਰੂ ਪ੍ਰਕਾਸ਼ ਸਿੰਘ ਦੇ ਬਾਦਲ ਪ੍ਰਿੰਸੀਪਲ ਸਕੱਤਰ ਰਹਿ ਚੁੱਕੇ ਹਨ। ਉਧਰ ਦੂਜੇ ਪਾਸੇ ਟਕਸਾਲੀਆਂ ਨੇ ਵੀ ਸੰਗਰੂਰ ਤੋਂ ਰਾਜਦੇਵ ਸਿੰਘ ਖਾਲਸਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

RELATED ARTICLES
POPULAR POSTS