Breaking News
Home / ਪੰਜਾਬ / ਹਾਈਕੋਰਟ ਨੇ ਸੁਖਬੀਰ ਅਤੇ ਮਜੀਠੀਆ ਨੂੰ ਜਾਰੀ ਕੀਤੇ ਵਾਰੰਟ

ਹਾਈਕੋਰਟ ਨੇ ਸੁਖਬੀਰ ਅਤੇ ਮਜੀਠੀਆ ਨੂੰ ਜਾਰੀ ਕੀਤੇ ਵਾਰੰਟ

ਫਿਰ ਦੋਵਾਂ ਦੀ ਅਪੀਲ ‘ਤੇ ਵਾਰੰਟ ਵਾਪਸ ਵੀ ਲਏ ਅਤੇ 29 ਮਾਰਚ ਨੂੰ ਪੇਸ਼ ਹੋਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਜਸਟਿਸ ਰਣਜੀਤ ਸਿੰਘ ਵਲੋਂ ਦਰਜ ਸ਼ਿਕਾਇਤ ਦੇ ਅਧਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਕਮਿਸ਼ਨ ਨੂੰ ਭੱਦੀ ਸ਼ਬਦਾਵਲੀ ਬੋਲਣ ਕਰਕੇ ਸੁਖਬੀਰ ਅਤੇ ਮਜੀਠੀਆ ਖਿਲਾਫ ਮਾਮਲਾ ਦਰਜ ਹੋਇਆ ਸੀ। ਦੋਵੇਂ ਆਗੂਆਂ ਨੇ ਅਦਾਲਤ ਵੱਲੋਂ ਜਾਰੀ ਕੀਤੇ ਸੰਮਣਾਂ ਦਾ ਜਵਾਬ ਨਹੀਂ ਦਿੱਤਾ ਸੀ।
ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ ਜ਼ਮਾਨਤੀ ਵਾਰੰਟ ਵਾਪਸ ਲੈ ਲਏ ਹਨ। ਜ਼ਮਾਨਤੀ ਵਾਰੰਟ ਦਾ ਨੋਟਿਸ ਜਾਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਤੇ ਮਜੀਠੀਆ ਦੇ ਵਕੀਲ ਜੱਜ ਕੋਲ ਮੁੜ ਪੇਸ਼ ਹੋਏ ਤੇ ਆਰਡਰ ਵਾਪਸ ਲੈਣ ਦੀ ਮੰਗ ਕੀਤੀ। ਇਸ ‘ਤੇ ਹਾਈਕੋਰਟ ਨੇ ਜ਼ਮਾਨਤੀ ਵਾਰੰਟ ਵਾਪਸ ਲੈ ਲਏ ਤੇ 29 ਮਾਰਚ ਨੂੰ ਸੁਖਬੀਰ ਤੇ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …