ਹਿੰਦੂ ਭਾਈਚਾਰੇ ਦਾ ਪ੍ਰਸਿੱਧ ਮੰਦਰ ਹੈ ਸ਼ਾਰਦਾ ਪੀਠ
ਇਸਲਾਮਾਬਾਦ/ਬਿਊਰੋ ਨਿਊਜ਼
ਕਰਤਾਰਪੁਰ ਲਾਂਘੇ ਤੋਂ ਬਾਅਦ ਪਾਕਿਸਤਾਨ ਨੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਸ਼ਾਰਦਾ ਪੀਠ ਲਾਂਘੇ ਨੂੰ ਵੀ ਹਿੰਦੂ ਸ਼ਰਧਾਲੂਆਂ ਅਤੇ ਖ਼ਾਸ ਕਰਕੇ ਗੁਆਂਢੀ ਮੁਲਕ ਦੇ ਸ਼ਰਧਾਲੂਆਂ ਲਈ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ। ਪਾਕਿਸਤਾਨ ਦੀ ਇੱਕ ਮੀਡੀਆ ਰਿਪੋਰਟ ਵਿਚ ਵਿਦੇਸ਼ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਕਿ ਭਾਰਤੀ ਵਿਦੇਸ਼ ਮੰਤਰਾਲਾ ਪਹਿਲਾਂ ਹੀ ਇਸ ਲਾਂਘੇ ਨੂੰ ਖੋਲ੍ਹਣ ਦਾ ਮਤਾ ਭੇਜ ਚੁੱਕਾ ਹੈ। ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਤੋਂ ਬਾਅਦ ਹਿੰਦੂਆਂ ਲਈ ਇਹ ਵੱਡੀ ਖ਼ਬਰ ਹੈ। ਹੁਣ ਸਰਕਾਰੀ ਅਧਿਕਾਰੀ ਇਲਾਕੇ ਦਾ ਦੌਰਾ ਕਰਕੇ ਪ੍ਰਧਾਨ ਮੰਤਰੀ ਨੂੰ ਰਿਪੋਰਟ ਸੌਂਪਣਗੇ। ਧਿਆਨ ਰਹੇ ਕਿ ਸ਼ਾਰਦਾ ਮੰਦਰ ਹਿੰਦੂਆਂ ਦਾ ਇੱਕ ਪ੍ਰਸਿੱਧ ਮੰਦਰ ਹੈ। ਇਹ ਮੰਦਰ ਕਰੀਬ 5 ਹਜ਼ਾਰ ਸਾਲ ਪੁਰਾਣਾ ਹੈ ਅਤੇ ਮਹਾਰਾਜਾ ਅਸ਼ੋਕ ਦੇ ਕਾਰਜਕਾਲ ਵਿਚ ਇਸ ਦਾ ਨਿਰਮਾਣ ਹੋਇਆ ਸੀ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …