ਆਮ ਆਦਮੀ ਪਾਰਟੀ ਨੇ ਇਹ ਉਡਾਣ ਅੰਮ੍ਰਿਤਸਰ ਤੋਂ ਮੁੜ ਸ਼ੁਰੂ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਤਣਾਅ ਵਾਲੇ ਮਾਹੌਲ ਦੌਰਾਨ ਏਅਰ ਇੰਡੀਆ ਹਵਾਈ ਕੰਪਨੀ ਵਲੋਂ ਦਿੱਲੀ-ਅੰਮ੍ਰਿਤਸਰ-ਬਰਮਿੰਘਮ ਹਵਾਈ ਉਡਾਣ ਦਾ ਰਾਹ ਬਦਲਦਿਆਂ ਇਸ ਨੂੰ ਮੁੜ ਦਿੱਲੀ ਤੋਂ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਪਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।
ਆਮ ਆਦਮੀ ਪਾਰਟੀ ਪੰਜਾਬ ਨੇ ਏਅਰ ਇੰਡੀਆ ਵੱਲੋਂ ਅੰਤਰਰਾਸ਼ਟਰੀ ਉਡਾਣ ਦਾ ਰੂਟ ਤਬਦੀਲ ਕੀਤੇ ਜਾਣ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸੇ ਦੌਰਾਨ ‘ਆਪ’ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ-ਬਰਮਿੰਘਮ ਉਡਾਣ ਮੁੜ ਸ਼ੁਰੂ ਕੀਤੀ ਜਾਵੇ। ਪਾਰਟੀ ਦੇ ਐਨ.ਆਰ.ਆਈ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਮੋਦੀ ਸਰਕਾਰ ਉੱਤੇ ਰਾਜਧਾਨੀ ਦੇ ਹਵਾਈ ਅੱਡੇ ਨਾਲ ਜੁੜੇ ਕਾਰਪੋਰੇਟ ਘਰਾਣਿਆਂ ਦੀ ਸਰਪ੍ਰਸਤੀ ਕਰਨ ਦਾ ਦੋਸ਼ ਲਗਾਇਆ। ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਹਵਾਈ ਰੂਟ ਬਦਲਣ ਨਾਲ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਬਹੁਤ ਪ੍ਰੇਸ਼ਾਨੀ ਹੋਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …