Breaking News
Home / ਪੰਜਾਬ / ‘ਆਪ’ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਦਾ ਵਿਰੋਧ ਹੋਇਆ ਸ਼ੁਰੂ

‘ਆਪ’ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਦਾ ਵਿਰੋਧ ਹੋਇਆ ਸ਼ੁਰੂ

ਜਲੰਧਰ ਤੋਂ ਟਿਕਟ ਦੇ ਦਾਅਵੇਦਾਰ ਡਾ. ਸ਼ਿਵਦਿਆਲ ਹੋਏ ਨਰਾਜ਼
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਸੇਵਾਮੁਕਤ ਜਸਟਿਸ ਜੋਰਾ ਸਿੰਘ ਨੂੰ ਉਮੀਦਵਾਰ ਬਣਾਇਆ ਹੈ ਅਤੇ ਨਾਲ ਹੀ ਇਸਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਜਲੰਧਰ ਤੋਂ ਟਿਕਟ ਦੇ ਦਾਅਵੇਦਾਰ ਡਾ. ਸ਼ਿਵ ਦਿਆਲ ਵੀ ਇਸ ਨੂੰ ਲੈ ਕੇ ਕਾਫੀ ਖਫਾ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪਣੇ ਗੁੱਸੇ ਦਾ ਇਜ਼ਹਾਰ ਪਾਰਟੀ ਅੰਦਰ ਰਹਿ ਕੇ ਹੀ ਕਰਨਗੇ। ਸ਼ਿਵ ਦਿਆਲ ਦਾ ਮੰਨਣਾ ਹੈ ਕਿ ਜਸਟਿਸ ਜ਼ੋਰਾ ਸਿੰਘ ਨੂੰ ਉਮੀਦਵਾਰ ਬਣਾ ਕੇ ਪਾਰਟੀ ਵਰਕਰਾਂ ਨਾਲ ਬੇਇਨਸਾਫ਼ੀ ਕੀਤੀ ਗਈ ਹੈ। ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਡਾ. ਸ਼ਿਵ ਦਿਆਲ ਨੇ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਸੀਨੀਅਰ ਆਗੂਆਂ ਨੇ ਉਨ੍ਹਾਂ ਦੇ ਨਾਂ ਦੀ ਸਿਫ਼ਾਰਸ਼ ਜਲੰਧਰ ਲੋਕ ਸਭਾ ਹਲਕੇ ਤੋਂ ਕੀਤੀ ਸੀ, ਜਦੋਂ ਕਿ ਟਿਕਟ ਜਸਟਿਸ ਜ਼ੋਰਾ ਸਿੰਘ ਨੂੰ ਦੇ ਦਿੱਤੀ ਗਈ। ਧਿਆਨ ਰਹੇ ਕਿ ਜ਼ੋਰਾ ਸਿੰਘ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ।

Check Also

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ

  ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ …