ਦੋਵੇਂ ਨਾਬਾਲਗ ਹਿੰਦੂ ਲੜਕੀਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਜਾਣ
ਹੋਲੀ ਵਾਲੇ ਦਿਨ ਦੋ ਹਿੰਦੂ ਲੜਕੀਆਂ ਨੂੰ ਕੀਤਾ ਗਿਆ ਸੀ ਅਗਵਾ ਅਤੇ ਬਾਅਦ ਵਿਚ ਧਰਮ ਪਰਿਵਰਤਨ ਕਰਵਾ ਕੇ ਕੀਤਾ ਗਿਆ ਨਿਕਾਹ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਦੋ ਨਾਬਾਲਗ ਲੜਕੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਏ। ਹੋਲੀ ਵਾਲੇ ਦਿਨ ਸਿੰਧ ਪ੍ਰਾਂਤ ਵਿਚ ਇਨ੍ਹਾਂ ਦੋ ਲੜਕੀਆਂ ਨੂੰ ਅਗਵਾ ਕਰਕੇ ਜ਼ਬਰਦਸਤੀ ਧਰਮ ਪਰਿਵਰਤਨ ਕਰਾਇਆ ਗਿਆ ਤੇ ਬਾਅਦ ਵਿਚ ਇਨ੍ਹਾਂ ਦਾ ਨਿਕਾਹ ਕਰ ਦਿੱਤਾ ਗਿਆ। ਭਾਰਤ ਵਲੋਂ ਇਹ ਮੁੱਦਾ ਉਠਾਏ ਜਾਣ ਤੋਂ ਬਾਅਦ ਪ੍ਰਧਾਨ ਇਮਰਾਨ ਖਾਨ ਨੇ ਜਾਂਚ ਦੇ ਹੁਕਮ ਵੀ ਦਿੱਤੇ। ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਅਧਿਕਾਰਾਂ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਨੂੰ ਖਤ ਵੀ ਲਿਖਿਆ ਹੈ। ਸੁਸ਼ਮਾ ਨੇ ਅੱਜ ਟਵੀਟ ਕੀਤਾ ਕਿ ਪਾਕਿਸਤਾਨ ਵਿਚ ਹਿੰਦੂ ਲੜਕੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ। ਇਨ੍ਹਾਂ ਵਿਚੋਂ ਰਵੀਨਾ ਦੀ ਉਮਰ 13 ਸਾਲ ਅਤੇ ਰੀਨਾ ਦੀ ਉਮਰ 15 ਸਾਲ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿਚ ਉਦੋਂ ਨਵਾਂ ਮੋੜ ਵੀ ਆਇਆ ਜਦੋਂ ਕਿਡਨੈਪਰਾਂ ਦੇ ਵਕੀਲ ਨੇ ਕਿਹਾ ਕਿ ਇਹ ਲੜਕੀਆਂ ਨਾਬਾਲਗ ਨਹੀਂ ਹਨ ਅਤੇ ਇਹ ਮਰਜ਼ੀ ਨਾਲ ਵਿਆਹ ਕਰਵਾ ਕੇ ਲੜਕਿਆਂ ਨਾਲ ਰਹਿਣਾ ਚਾਹੁੰਦੀਆਂ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …