Breaking News
Home / ਦੁਨੀਆ / ਨਵਾਜ਼ ਸ਼ਰੀਫ ਨੂੰ ਸੁਪਰੀਮ ਕੋਰਟ ਨੇ ਦਿੱਤੀ ਛੇ ਹਫਤਿਆਂ ਲਈ ਜ਼ਮਾਨਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸ਼ਰੀਫ ਭੁਗਤ ਰਹੇ ਹਨ 7 ਸਾਲ ਦੀ ਜੇਲ੍ਹ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ ‘ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਨਵਾਜ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਦਾਲਤ ਵਲੋਂ ਸੁਣਾਈ ਗਈ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ। ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਸਲਾਮਾਬਾਦ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਸ ਵਿਚ ਅਦਾਲਤ ਨੇ ਮੈਡੀਕਲ ਅਧਾਰ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਨਵਾਜ਼ ਨੂੰ ਪਾਕਿਸਤਾਨ ਦੇ ਅੰਦਰ ਇਲਾਜ ਲਈ ਛੇ ਹਫ਼ਤਿਆਂ ਦੀ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਨੇ ਕਿਹਾ ਕਿ ਨਵਾਜ਼ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਨਵਾਜ਼ ਦੇ ਵਕੀਲ ਨੇ ਅਦਾਲਤ ਕੋਲੋਂ ਅੱਠ ਹਫ਼ਤਿਆਂ ਤੱਕ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਛੇ ਹਫ਼ਤਿਆਂ ਦੀ ਜ਼ਮਾਨਤ ਮਨਜੂਰ ਕੀਤੀ ਹੈ।

ਨਵਾਜ਼ ਸ਼ਰੀਫ ਨੂੰ ਸੁਪਰੀਮ ਕੋਰਟ ਨੇ ਦਿੱਤੀ ਛੇ ਹਫਤਿਆਂ ਲਈ ਜ਼ਮਾਨਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸ਼ਰੀਫ ਭੁਗਤ ਰਹੇ ਹਨ 7 ਸਾਲ ਦੀ ਜੇਲ੍ਹ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ ‘ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਨਵਾਜ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਦਾਲਤ ਵਲੋਂ ਸੁਣਾਈ ਗਈ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ। ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਸਲਾਮਾਬਾਦ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਸ ਵਿਚ ਅਦਾਲਤ ਨੇ ਮੈਡੀਕਲ ਅਧਾਰ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਨਵਾਜ਼ ਨੂੰ ਪਾਕਿਸਤਾਨ ਦੇ ਅੰਦਰ ਇਲਾਜ ਲਈ ਛੇ ਹਫ਼ਤਿਆਂ ਦੀ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਨੇ ਕਿਹਾ ਕਿ ਨਵਾਜ਼ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਨਵਾਜ਼ ਦੇ ਵਕੀਲ ਨੇ ਅਦਾਲਤ ਕੋਲੋਂ ਅੱਠ ਹਫ਼ਤਿਆਂ ਤੱਕ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਛੇ ਹਫ਼ਤਿਆਂ ਦੀ ਜ਼ਮਾਨਤ ਮਨਜੂਰ ਕੀਤੀ ਹੈ।

ਨਵਾਜ਼ ਸ਼ਰੀਫ ਨੂੰ ਸੁਪਰੀਮ ਕੋਰਟ ਨੇ ਦਿੱਤੀ ਛੇ ਹਫਤਿਆਂ ਲਈ ਜ਼ਮਾਨਤ
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸ਼ਰੀਫ ਭੁਗਤ ਰਹੇ ਹਨ 7 ਸਾਲ ਦੀ ਜੇਲ੍ਹ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ ‘ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਨਵਾਜ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਦਾਲਤ ਵਲੋਂ ਸੁਣਾਈ ਗਈ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ। ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਸਲਾਮਾਬਾਦ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਸ ਵਿਚ ਅਦਾਲਤ ਨੇ ਮੈਡੀਕਲ ਅਧਾਰ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਨਵਾਜ਼ ਨੂੰ ਪਾਕਿਸਤਾਨ ਦੇ ਅੰਦਰ ਇਲਾਜ ਲਈ ਛੇ ਹਫ਼ਤਿਆਂ ਦੀ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਨੇ ਕਿਹਾ ਕਿ ਨਵਾਜ਼ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਨਵਾਜ਼ ਦੇ ਵਕੀਲ ਨੇ ਅਦਾਲਤ ਕੋਲੋਂ ਅੱਠ ਹਫ਼ਤਿਆਂ ਤੱਕ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਛੇ ਹਫ਼ਤਿਆਂ ਦੀ ਜ਼ਮਾਨਤ ਮਨਜੂਰ ਕੀਤੀ ਹੈ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …