2.4 C
Toronto
Thursday, November 27, 2025
spot_img
Homeਪੰਜਾਬਉਤਰ ਪ੍ਰਦੇਸ਼ 'ਚ ਪ੍ਰਚਾਰ ਕਰਨਗੇ ਕਾਂਗਰਸ ਦੇ 40 ਸਟਾਰ

ਉਤਰ ਪ੍ਰਦੇਸ਼ ‘ਚ ਪ੍ਰਚਾਰ ਕਰਨਗੇ ਕਾਂਗਰਸ ਦੇ 40 ਸਟਾਰ

ਕੈਪਟਨ ਤੇ ਸਿੱਧੂ ਵੀ ਹੋਣਗੇ ਸਟਾਰ ਪ੍ਰਚਾਰਕ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਨੇ ਉੱਤਰ ਪ੍ਰਦੇਸ਼ ਵਿਚ ਲੋਕ ਸਭਾ ਚੋਣਾਂ ਦੇ ਪਹਿਲੇ ਤੇ ਦੂਜੇ ਗੇੜ ਦੇ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਲੰਘੇ ਕੱਲ੍ਹ ਜਾਰੀ ਕਰ ਦਿੱਤੀ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਯੂਪੀ ਵਿੱਚ ਪ੍ਰਚਾਰ ਕਰਨ ਲਈ ਜ਼ਿਮੇਵਾਰੀ ਸੌਂਪੀ ਗਈ ਹੈ। ਪਾਰਟੀ ਦੇ 40 ਸਟਾਰ ਪ੍ਰਚਾਰਕ ਯੂਪੀ ਵਿੱਚ ਹੋਣ ਵਾਲੀਆਂ ਪਹਿਲੇ ਤੇ ਦੂਜੇ ਗੇੜ ਦੀਆਂ ਚੋਣਾਂ ਵਿੱਚ ਪ੍ਰਚਾਰ ਕਰਨਗੇ। ਇਨ੍ਹਾਂ ਵਿੱਚੋਂ ਕੈਪਟਨ ਨੂੰ 12ਵੇਂ ਤੇ ਸਿੱਧੂ ਨੂੰ 21ਵੇਂ ਸਥਾਨ ‘ਤੇ ਰੱਖਿਆ ਗਿਆ ਹੈ। ਕਾਂਗਰਸ ਨੇ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਜਿੱਤੀਆਂ ਸਨ, ਉਨ੍ਹਾਂ ਦੇ ਮੁੱਖ ਮੰਤਰੀਆਂ ਨੂੰ ਵੀ ਚੋਣ ਪ੍ਰਚਾਰ ਲਈ ਭੇਜਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਰਾਜਸਥਾਨ ਅਤੇ ਹੋਰ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਸਿੱਧੂ ਅਤੇ ਰਾਜਾ ਵੜਿੰਗ ਨੂੰ ਚੋਣ ਪ੍ਰਚਾਰ ਲਈ ਭੇਜਿਆ ਗਿਆ ਸੀ। ਇੱਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਹਾਰਾਸ਼ਟਰ ਵਿਚ ਸਿੱਧੂ ਨੂੰ ਚੋਣ ਪ੍ਰਚਾਰ ਲਈ ਨਹੀਂ ਭੇਜਿਆ ਜਾਵੇਗਾ।

Previous article
ਨਵਾਜ਼ ਸ਼ਰੀਫ ਨੂੰ ਸੁਪਰੀਮ ਕੋਰਟ ਨੇ ਦਿੱਤੀ ਛੇ ਹਫਤਿਆਂ ਲਈ ਜ਼ਮਾਨਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸ਼ਰੀਫ ਭੁਗਤ ਰਹੇ ਹਨ 7 ਸਾਲ ਦੀ ਜੇਲ੍ਹ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ ‘ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਨਵਾਜ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਦਾਲਤ ਵਲੋਂ ਸੁਣਾਈ ਗਈ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ। ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਸਲਾਮਾਬਾਦ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਸ ਵਿਚ ਅਦਾਲਤ ਨੇ ਮੈਡੀਕਲ ਅਧਾਰ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਨਵਾਜ਼ ਨੂੰ ਪਾਕਿਸਤਾਨ ਦੇ ਅੰਦਰ ਇਲਾਜ ਲਈ ਛੇ ਹਫ਼ਤਿਆਂ ਦੀ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਨੇ ਕਿਹਾ ਕਿ ਨਵਾਜ਼ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਨਵਾਜ਼ ਦੇ ਵਕੀਲ ਨੇ ਅਦਾਲਤ ਕੋਲੋਂ ਅੱਠ ਹਫ਼ਤਿਆਂ ਤੱਕ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਛੇ ਹਫ਼ਤਿਆਂ ਦੀ ਜ਼ਮਾਨਤ ਮਨਜੂਰ ਕੀਤੀ ਹੈ।
Next article
RELATED ARTICLES
POPULAR POSTS