Breaking News
Home / ਭਾਰਤ / ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਦੀ ਟਿਕਟ ਕੱਟੀ

ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਦੀ ਟਿਕਟ ਕੱਟੀ

ਜਯਾ ਪ੍ਰਦਾ ਨੂੰ ਪਾਰਟੀ ਵਿਚ ਸ਼ਾਮਲ ਹੋਣ ਤੋਂ 4 ਘੰਟਿਆਂ ਬਾਅਦ ਹੀ ਮਿਲੀ ਟਿਕਟ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਤਰ ਪ੍ਰਦੇਸ਼ ਦੇ 29 ਅਤੇ ਪੱਛਮੀ ਬੰਗਾਲ ਦੇ 10 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਕਾਨਪੁਰ ਤੋਂ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਦੀ ਟਿਕਟ ਦਿੱਤੀ ਹੈ ਅਤੇ ਉਨ੍ਹਾਂ ਦੀ ਜਗ੍ਹਾ ਸੱਤਿਆਦੇਵ ਪਚੌਰੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੂਜੇ ਪਾਸੇ ਹੈਰਾਨੀ ਦੀ ਗੱਲ ਇਹ ਹੈ ਕਿ ਬਾਲੀਵੁੱਡ ਦੀ ਦਿੱਗਜ਼ ਅਦਾਕਾਰਾ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਯਾ ਪ੍ਰਦਾ ਅੱਜ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਪਾਰਟੀ ਵਿਚ ਸ਼ਾਮਲ ਹੋਣ ਤੋਂ 4 ਘੰਟਿਆਂ ਬਾਅਦ ਹੀ ਉਸ ਨੂੰ ਯੂਪੀ ਦੇ ਰਾਮਪੁਰ ਹਲਕੇ ਤੋਂ ਟਿਕਟ ਵੀ ਦਿੱਤੀ ਗਈ। ਜਯਾ ਪ੍ਰਦਾ ਦਾ ਮੁਕਾਬਲਾ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖਾਨ ਨਾਲ ਹੋਵੇਗਾ। ਇਸ ਤੋਂ ਪਹਿਲਾਂ ਜਯਾ ਪ੍ਰਦਾ ਰਾਮਪੁਰ ਹਲਕੇ ਤੋਂ ਦੋ ਵਾਰ ਸਮਾਜਵਾਦੀ ਪਾਰਟੀ ਦੀ ਟਿਕਟ ‘ਤੇ ਸੰਸਦ ਮੈਂਬਰ ਬਣ ਚੁੱਕੀ ਹੈ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਜਯਾ ਪ੍ਰਦਾ ਨੇ ਕਿਹਾ ਕਿ ਇਹ ਮੇਰੇ ਲਈ ਭਾਗਾਂ ਵਾਲੀ ਗੱਲ ਹੈ ਕਿ ਮੈਨੂੰ ਮੋਦੀ ਜੀ ਦੀ ਲੀਡਰਸ਼ਿਪ ਵਿਚ ਕੰਮ ਕਰਨ ਮੌਕਾ ਮਿਲ ਰਿਹਾ ਹੈ ਅਤੇ ਇਹ ਮੇਰੀ ਜ਼ਿੰਦਗੀ ਦਾ ਅਹਿਮ ਪਲ ਹੈ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …