12.6 C
Toronto
Wednesday, October 15, 2025
spot_img
Homeਪੰਜਾਬਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਹੋਰ ਹਿੰਦੂ ਲੜਕੀ ਅਗਵਾ

ਪਾਕਿਸਤਾਨ ਦੇ ਸਿੰਧ ਸੂਬੇ ‘ਚ ਇੱਕ ਹੋਰ ਹਿੰਦੂ ਲੜਕੀ ਅਗਵਾ

ਧਰਮ ਪਰਿਵਰਤਨ ਕਰਕੇ ਨਿਕਾਹ ਵੀ ਕਰਵਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਘੱਟ ਗਿਣਤੀਆਂ ਲਈ ਮੁਸ਼ਕਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਅਜੇ ਪਿਛਲੇ ਦਿਨੀਂ ਹੀ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਕਰਕੇ ਨਿਕਾਹ ਕਰਵਾ ਦਿੱਤਾ ਗਿਆ ਸੀ। ਇਸ ਸਬੰਧੀ 8 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ। ਇਸ ਦੇ ਚੱਲਦਿਆਂ ਤਾਜ਼ਾ ਮਾਮਲਾ ਸਿੰਧ ਸੂਬੇ ਦੇ ਜ਼ਿਲ੍ਹਾ ਬਦੀਨ ਦੇ ਪਿੰਡ ਟੰਡੋ ਬਾਗੋ ਤੋਂ ਸਾਹਮਣੇ ਆਇਆ ਹੈ। ਇੱਥੇ ਵੀ ਇੱਕ 16 ਸਾਲਾ ਲੜਕੀ ਮਾਲਾ ਕੁਮਾਰੀ ਨੂੰ ਅਗਵਾ ਕੀਤਾ ਗਿਆ ਅਤੇ ਉਸਦਾ ਵੀ ਧਰਮ ਪਰਿਵਰਤਨ ਕਰਕੇ ਨਿਕਾਹ ਕਰ ਦਿੱਤਾ ਗਿਆ। ਪੁਲਿਸ ਵਲੋਂ ਇਸ ਸੰਬੰਧੀ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਇਹ ਵੀ ਮਿਲੀ ਜਾਣਕਾਰੀ ਮਿਲੀ ਹੈ ਕਿ ਮਾਲਾ ਲੰਘੀ 17 ਮਾਰਚ ਤੋਂ ਲਾਪਤਾ ਹੈ ਅਤੇ ਉਹ ਇਸਲਾਮ ਕਬੂਲ ਕਰਨ ਉਪਰੰਤ ਗ਼ੁਲਾਮ ਹੈਦਰ ਥਹੀਮ ਨਾਮ ਦੇ ਨੌਜਵਾਨ ਨਾਲ ਨਿਕਾਹ ਕਰ ਚੁੱਕੀ ਹੈ। ਧਿਆਨ ਰਹੇ ਕਿ ਦੋ ਹਿੰਦੂ ਲੜਕੀਆਂ ਦੇ ਅਗਵਾ ਹੋਣ ਸਬੰਧੀ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਜਾਂਚ ਦੇ ਹੁਕਮ ਵੀ ਦਿੱਤੇ ਹੋਏ ਹਨ।

RELATED ARTICLES
POPULAR POSTS